ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਚੰਡੀਗੜ੍ਹ/ਐਸਏਐਸ ਨਗਰ, 11 ਮਈ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ।

ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।

 

Advertisement

Latest News

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ