ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

 ਬਰਨਾਲਾ, 2ਅਪ੍ਰੈਲ              

ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫ਼ਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫ਼ਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਸੀਰ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।  ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com,  'ਤੇ ਅਰਜੀਆਂ ਦੀ ਮੰਗ ਕੀਤੀ ਹੈ।  ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com ਰਾਹੀਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਅਰਜੀਆਂ 12 ਮਈ, 2025 ਤੱਕ ਦਿੱਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸਹੈਪੀ ਸੀਡਰਸੁਪਰ ਸੀਡਸਰਫੇਸ ਸੀਡਨਸਮਾਰਟ ਸੀਡਰਜੀਰੋ ਟਿੱਲ ਡਰਿੱਲਬੇਲਰਰੇਕਸ਼ਰੱਬ ਮਾਸਟਰ/ ਰੋਟਰੀ ਸਲੈਸ਼ਰਪੈਡੀ ਸਟਰਾਣ ਚੌਪਰ/ਸ਼ਰੈਡਰ/ਮਲਚਰਕਰਾਪ ਰੀਪਰਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ। ਉਹਨਾਂ ਅੱਗੇ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ।

ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 12 ਮਈ 2025 ਤੱਕ ਸ਼ਾਮ ਵਜੇ ਤੱਕ ਆਪਣੀਆਂ ਅਰਜੀ਼ਆਂ ਆਨ਼ਲਾਈਨ ਪੋਰਟਲ 'ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ