ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ - ਹਰਭਜਨ ਸਿੰਘ ਈਟੀਓ

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ - ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ, 22 ਫਰਵਰੀ, 2026:-

                ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ਸਵੱਛ ਜਲਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕਪਰਮ ਸਤਿਕਾਰਯੋਗ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।

                ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਸੇਵਾ ਕਾਰਜਾਂ ਵਿੱਚ ਹਿੱਸਾ ਲੈ ਕੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਮਾਨਵਤਾ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।  ਉਹਨਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ਸਵੱਛ ਜਲਸਵੱਛ ਮਨ’ ਅਭਿਆਨ ਚਲਾਉਣਾ ਬਹੁਤ ਸ਼ਲਾਗਾਯੋਗ ਉਪਰਾਲਾ ਹੈ ਅਤੇ ਸਾਨੂੰ ਇਹਨਾਂ ਸੇਵਾ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।

                ਇਸ ਮੌਕੇ ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਸ਼੍ਰੀ ਜੋਗਿੰਦਰ ਸੁੱਖੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ਾਲ ਅਭਿਆਨ ਦੇਸ਼ ਭਰ ਵਿੱਚ 1500 ਤੋਂ ਵੱਧ ਸਥਾਨਾਂ 'ਤੇ ਇੱਕੋ ਸਮੇਂ ਆਯੋਜਿਤ ਕੀਤਾ ਜਾਵੇਗਾ। ਇਸ ਵਿਆਪਕ ਪੱਧਰ ਕਾਰਨ ਇਹ ਉਪਰਾਲਾ ਇਤਿਹਾਸਕ ਰੂਪ ਧਾਰਨ ਕਰੇਗਾਜੋ ਜਲ ਸੰਭਾਲ ਅਤੇ ਸਵੱਛਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏਗਾ।

ਇਸੇ ਅਭਿਆਨ ਦੇ ਤਹਿਤ ਸ਼ਹਿਰ ਵਿਚ ਚਾਟੀਵਿੰਡ ਨਹਿਰ ਵੱਲ੍ਹਾਪੁੱਲਤਾਰਾ ਵਾਲਾ ਪੁੱਲ ,ਸੁਲਤਾਨਵਿੰਡ ਪੁੱਲ ਨਹਿਰ ਦੇ ਨਾਲ ਲੱਗਦੇ ਕੰਡੇ ਅਤੇ ਉਸਦਾ ਆਲ ਦੁਵਾਲਾ ਸਾਫ ਕੀਤਾ ਜਾਵੇਗਾ ਇਸ ਅਭਿਆਨ ਵਿਚ  ਸੰਤ ਨਿਰੰਕਾਰੀ ਮਿਸ਼ਨ ਦੇ ਹਜ਼ਾਰਾਂ ਸਵੈਸੇਵਕ ਹਿਸਾ ਲੈਣਗੇ ਅਤੇ ਇਸ ਉਪਰੰਤ ਸੰਤ ਨਿਰੰਕਾਰੀ ਸਤਸੰਗ ਭਵਨ ਖਾਨਕੋਟ ਵਿਖੇ ਵਿਸ਼ਾਲ ਸਤਸੰਗ ਦਾ ਆਯੋਜਨ ਹੋਵੇਗਾ |  

 

 ਉਹਨਾਂ ਕਿਹਾ ਕਿ  ਇਸ ਪਹਿਲਕਦਮੀ ਦਾ ਮੂਲ ਉਦੇਸ਼ ਸਮਾਜ ਨੂੰ ਇਹ ਅਹਿਸਾਸ ਕਰਵਾਉਣਾ ਹੈ ਕਿ ਪਾਣੀ ਕੇਵਲ ਇੱਕ ਸਾਧਨ ਨਹੀਂਬਲਕਿ ਜੀਵਨ ਦਾ ਅਧਾਰ ਅਤੇ ਪ੍ਰਮਾਤਮਾ ਦੀ ਅਮੋਲਕ ਦਾਤ ਹੈਜਿਸ ਦੀ ਰੱਖਿਆ ਕਰਨਾ ਹਰ ਮਨੁੱਖ ਦਾ ਨੈਤਿਕ ਫਰਜ਼ ਹੈ। ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਜੀ ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ਨੂੰ ਅਪਣਾਉਂਦੇ ਹੋਏ ਸਾਲ 2023 ਵਿੱਚ ਸੰਸਕ੍ਰਿਤੀ ਮੰਤਰਾਲੇਭਾਰਤ ਸਰਕਾਰ ਦੇ ਸਹਿਯੋਗ ਨਾਲ ਪ੍ਰੋਜੈਕਟ ਅੰਮ੍ਰਿਤ’ ਦੀ ਸ਼ੁਰੂਆਤ ਕੀਤੀ ਸੀ। ਇਹ ਪਵਿੱਤਰ ਪਹਿਲ ਪਾਣੀ ਦੀ ਸੰਭਾਲ ਨੂੰ ਕਿਸੇ ਇੱਕ ਦਿਨ ਜਾਂ ਅਭਿਆਨ ਤੱਕ ਸੀਮਤ ਨਾ ਰੱਖ ਕੇ ਉਸ ਨੂੰ ਜੀਵਨ ਸ਼ੈਲੀਸੰਸਕਾਰ ਅਤੇ ਸੇਵਾ-ਭਾਵਨਾ ਵਜੋਂ ਅਪਣਾਉਣ ਦੀ ਪ੍ਰੇਰਨਾ ਦਿੰਦੀ ਹੈਜਿੱਥੇ ਸਵੱਛ ਜਲ ਨਾਲ ਸਵੱਛ ਮਨ ਅਤੇ ਸਵੱਛ ਸਮਾਜ ਦੀ ਸਿਰਜਣਾ ਸੰਭਵ ਹੋ ਸਕੇ।

ਨਦੀਆਂਝੀਲਾਂਤਾਲਾਬਾਂਖੂਹਾਂ ਅਤੇ ਝਰਨਿਆਂ ਵਰਗੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਸੁਧਾਰ ਲਈ ਸਮਰਪਿਤ ਇਸ ਜਨ-ਅੰਦੋਲਨ ਨੇ ਆਪਣੇ ਪਹਿਲੇ ਤਿੰਨ ਪੜਾਵਾਂ ਵਿੱਚ ਸੇਵਾਸਮਰਪਣ ਅਤੇ ਸਾਂਝੇਦਾਰੀ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਹੈ। ਇਨ੍ਹਾਂ ਪ੍ਰਾਪਤੀਆਂ ਤੋਂ ਪ੍ਰੇਰਿਤ ਹੋ ਕੇ ਇਸ ਪੜਾਅ ਨੂੰ ਹੋਰ ਵੀ ਵਿਸਤ੍ਰਿਤਸੰਗਠਿਤ ਅਤੇ ਦੂਰਦਰਸ਼ੀ ਦ੍ਰਿਸ਼ਟੀਕੋਣ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਵਿੱਚ ਕੁਦਰਤ ਪ੍ਰਤੀ ਜਾਗਰੂਕਤਾ ਅਤੇ ਸਾਂਝੇਦਾਰੀ ਦੀ ਮਜ਼ਬੂਤ ਚੇਤਨਾ ਪੈਦਾ ਕੀਤੀ ਜਾ ਸਕੇ।

 

ਗੀਤਾਂ ਦੀਆਂ ਮਧੁਰ ਪੇਸ਼ਕਾਰੀਆਂਸਮੂਹਿਕ ਗਾਇਨਜਾਗਰੂਕਤਾ ਸੈਮੀਨਾਰਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪਹਿਲ ਯਾਦ ਦਿਵਾਉਂਦੀ ਹੈ ਕਿ ਜਦੋਂ ਮਨ ਨਿਰਮਲ ਹੁੰਦਾ ਹੈਤਦ ਹੀ ਕੁਦਰਤ ਵੀ ਸਵੱਛ ਹੁੰਦੀ ਹੈਅਤੇ ਜਦੋਂ ਸੇਵਾ ਵਿੱਚ ਸਮਰਪਣ ਜੁੜ ਜਾਂਦਾ ਹੈਤਦ ਸਮਾਜ ਦਾ ਨਵ-ਨਿਰਮਾਣ ਹੁੰਦਾ ਹੈ।

 

 ਉਹਨਾਂ ਅੱਗੇ ਕਿਹਾ ਕਿ ਸਤਿਗੁਰੂ ਮਾਤਾ ਜੀ ਦਾ ਸੰਦੇਸ਼ ਹਮੇਸ਼ਾ ਇਹੀ ਰਿਹਾ ਹੈ ਕਿ ਅਸੀਂ ਇਸ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਨਾਲੋਂ ਵੱਧ ਸੁੰਦਰਸਵੱਛ ਅਤੇ ਸੰਤੁਲਿਤ ਰੂਪ ਵਿੱਚ ਸੰਭਾਲ ਕੇ ਰੱਖੀਏ। ਸਵੱਛ ਜਲਸਵੱਛ ਮਨ’ ਅਭਿਆਨ ਉਸੇ ਪਾਵਨ ਸੰਕਲਪ ਦਾ ਜਿਉਂਦਾ-ਜਾਗਦਾ ਪ੍ਰਤੀਕ ਹੈਜੋ ਮਨੁੱਖ ਨੂੰ ਕੁਦਰਤਸਮਾਜ ਅਤੇ ਆਤਮਾ ਨਾਲ ਜੋੜਦੇ ਹੋਏ ਕਰੁਣਾਸੰਤੁਲਨ ਅਤੇ ਸਦਭਾਵਨਾ ਨਾਲ ਭਰਪੂਰ ਭਵਿੱਖ ਵੱਲ ਮਾਰਗਦਰਸ਼ਨ ਕਰਦਾ ਹੈ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ