ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ

ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ

ਫਾਜ਼ਿਲਕਾ 9 ਦਸੰਬਰ
ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ, ਜਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ, ਡੀਆਈਓ (ਵਾਧੂ ਕਾਰਜਭਾਰ) ਡਾ. ਰਿੰਕੂ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਕਾਰਜਭਾਰ) ਡਾ. ਗੁਰਮੇਜ ਸਿੰਘ, ਪ੍ਰਬੰਧਕੀ ਇੰਚਾਰਜ ਡਾ. ਪਵਨਪ੍ਰੀਤ ਸਿੰਘ ਦੀ ਯੋਗ ਅਗਵਾਈ ਵਿਚ 3 ਦਿਨਾਂ ਪਲਸ ਪੋਲੀਓ ਅਭਿਆਨ ਦੇ ਦੂਸਰੇ ਸਮੂਹ ਬਲਾਕ ਦੀਆਂ ਟੀਮਾਂ ਨੇ  ਡੋਰ ਟੂ ਡੋਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ।
ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਏਐਮਓ ਡਾ. ਸੁਰਜੀਤ ਸਿੰਘ, ਬੀਈਈ ਹਰਮੀਤ ਸਿੰਘ ਤੇ ਸਿਹਤ ਸੁਪਰਵਾਈਜ਼ਰ ਸੁਮਨ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਅਧੀਨ ਪੈਂਦੇ ਸਮੂਹ ਸਬ-ਸੈਂਟਰਾਂ ਦੇ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। 3 ਦਿਨ ਚੱਲਣ ਵਾਲੀ ਇਸ ਮੁਹਿੰਮ ਤਹਿਤ ਬਲਾਕ ਦੇ 21,132 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੀਐਚਸੀ ਜੰਡਵਾਲਾ ਭੀਮੇਸ਼ਾਹ ਵਿਖੇ ਪਹਿਲੇ ਦਿਨ ਬੂਥ ਲਗਾ ਕੇ 0 ਤੋਂ 5 ਸਾਲ ਤੱਕ ਦੇ ਕਰੀਬ ਸਾਢੇ 11 ਹਜਾਰ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਅਭਿਆਨ ਦੇ ਦੂਸਰੇ ਦਿਨ ਜ਼ਿਲ੍ਹੇ ਵਲੋਂ  ਵਿਸ਼ੇਸ਼ ਸੁਪਰਵਿਜਨ ਲਈ ਆਏ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਨੇ ਬਲਾਕ ਅਧੀਨ ਕੰਮ ਕਰ ਰਹੀਆਂ ਸਮੂਹ ਟੀਮਾਂ ਦੇ ਕੰਮ ਤੇ ਤਸੱਲੀ ਪ੍ਰਗਟਾਈ। ਬਲਾਕ ਦੇ ਸਮੂਹ ਕਰਮਚਾਰੀ ਇਸ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਬਲਾਕ ਐਕਸਟੈਨਸ਼ਨ ਐਜੂਕੇਟਰ ਹਰਮੀਤ ਸਿੰਘ ਤੇ ਸਿਹਤ ਸੁਪਰਵਾਈਜਰ ਸੁਮਨ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੋਮਵਾਰ ਅਤੇ ਮੰਗਲਵਾਰ ਨੂੰ ਸਮੂਹ ਟੀਮਾਂ ਘਰ-ਘਰ ਜਾ ਕੇ ਬੂਥ 'ਤੇ ਨਾ ਆਉਣ ਵਾਲੇ ਬਾਕੀ ਬਚੇ ਬੱਚਿਆਂ ਨੂੰ ਜੋ ਐਤਵਾਰ ਨੂੰ ਬੂਥ ਤੇ ਨਹੀਂ ਆ ਸਕੇ, ਨੂੰ ਪੋਲੀਓ ਬੂੰਦਾਂ ਪਿਲਾਉਣਗੇ। ਇਸ ਮੁਹਿੰਮ ਵਿੱਚ ਬਲਾਕ ਮੈਡੀਕਲ ਅਫ਼ਸਰ, ਸੀਐਚਓ, ਏਐਨਐਮ, ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643