ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ, 23 ਫਰਵਰੀ:

ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3) BNS ਤਹਿਤ ਦਰਜ ਮਾਮਲੇ ਵਿੱਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ।

 

ਡੀ. ਐਸ. ਪੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਜੈਨ ਮੰਦਰ ਵਿੱਚੋਂ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕਰਵਾਇਆ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਹੋਰ ਦੋ ਹੋਰ ਵਿਅਕਤੀਆਂ— ਮੁਹੰਮਦ ਸਹਿਬਾਜ਼ ਉਰਫ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਾਲੇਰਕੋਟਲਾ — ਨੂੰ ਵੀ ਨਾਮਜ਼ਦ ਕੀਤਾ ਗਿਆ।

       ਤਫਤੀਸ਼ ਦੌਰਾਨ ਮੁੱਖ ਦੋਸ਼ੀ ਪਾਸੋਂ ਜੰਮੂ ਕਟੜਾ ਰੇਲਗੱਡੀ ਵਿੱਚੋਂ ਵੱਖ-ਵੱਖ ਵਿਅਕਤੀਆਂ ਪਾਸੋਂ ਚੋਰੀ ਕੀਤੇ ਗਏ ਕੁੱਲ 8 ਮੋਬਾਇਲ ਫੋਨ ਅਤੇ 3 ਲੈਪਟਾਪ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਬੂਚਾ ਜਿਸ ਪਾਸੋਂ 4 ਮੋਬਾਇਲ ਫੋਨ ਵੀ ਬਰਾਮਦ ਹੋਏ ਹਨ।

ਪੁਲਿਸ ਨੇ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਸੰਭਾਵਨਾ ਹੈ ਕਿ ਸ਼ਹਿਰ ਵਿੱਚ ਹੋਈਆਂ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋ ਸਕਦੇ ਹਨ।

ਜ਼ਿਲ੍ਹਾ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਜਾਵੇ। ਇਲਾਕੇ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਮੁਹਿੰਮ ਜਾਰੀ ਰਹੇਗੀ। 

Advertisement

Latest News

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ...
ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ, ਦੋਸ਼ੀਆਂ ਨੂੰ ਕੋਈ ਜ਼ਮਾਨਤ ਨਹੀਂ, 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ 'ਤੇ ਨਿਪਟਾਰਾ