ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ, 17 ਮਾਰਚ - 

                   ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।

                   ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਅਤੇ ਸਹਿਯੋਗ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।

                   ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਸਮਾਜ ਵਿੱਚ ਸ਼ਾਂਤੀਸਦਭਾਵਨਾ ਅਤੇ ਭਾਈਚਾਰਕ ਇਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਗੰਗਾ-ਜਮਨੀ ਤਹਜ਼ੀਬ ਨੂੰ ਕਾਇਮ ਰੱਖਣ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਫ਼ਤਾਰ ਪਾਰਟੀ ਦੌਰਾਨ ਅਮਨਭਾਈਚਾਰੇ ਅਤੇ ਆਪਸੀ ਸਹਿਯੋਗ ਦਾ ਸੁਨੇਹਾ ਦਿੱਤਾ ਗਿਆ।

                   ਰੋਜ਼ਾ ਇਫ਼ਤਾਰ ਪਾਰਟੀ ਦੌਰਾਨ ਖ਼ਾਸ ਤੌਰ ਤੇ ਮੁਸਲਿਮ ਵਰਗ ਨਾਲ ਸਬੰਧਿਤ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭ ਨੇ ਇਕੱਠੇ ਬੈਠ ਕੇ ਰੋਜ਼ਾ ਖੋਲ੍ਹਿਆ ਅਤੇ ਅਦਬ ਅਤੇ ਸਤਿਕਾਰ ਨਾਲ ਨਮਾਜ਼ ਅਦਾ ਕਰਕੇ ਆਪਸੀ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਪ੍ਰਗਟਾਇਆ। 

Advertisement

Latest News

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ:...
ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ - ਸਿਵਲ ਸਰਜਨ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ