ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ

·         ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ

ਮਾਲੇਰਕੋਟਲਾ, 12 ਦਸੰਬਰ –

                     ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ।

                      ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

                ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।

               ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ ਕੱਢਿਆ । ਇਹ ਫਲੈਗ ਮਾਰਚ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਜੈਨ ਸਵੀਟਸ ਅਤੇ ਕਾਲਜ ਰੋਡ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸ.ਪੀ (ਡੀ) ਸਤਪਾਲ ਸ਼ਰਮਾ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ। 

Tags:

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ