ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ 12 ਅਪ੍ਰੈਲ

          ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।

          ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਡਰ ਪੈਦਾ ਕਰਕੇ ਉਨ੍ਹਾਂ ਦੀ ਤਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪ੍ਰਥਾਮਿਕਤਾ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ

                ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਣਾ ਮਾਹੋਲ ਪੈਦਾ ਕਰਨ ਹੈ ।

          ਉਨ੍ਹਾਂ ਹੋਰ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ