ਨਸ਼ਿਆਂ ਵਿਰੁੱਧ ਜੰਗ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਮੀਲ ਦਾ ਪੱਥਰ ਸਾਬਤ ਹੋਈ – ਮਾਲਵਿੰਦਰ ਕੰਗ
ਨੂਰਪੁਰ ਬੇਦੀ 20 ਮਈ ()
ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਟ ਨੇ 'ਆਪ' ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਵੱਲ ਇੱਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਜਨ ਲਹਿਰ ਵਿੱਚ ਬਦਲਣ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇਕੱਠੇ ਇੱਕ ਸਿਹਤਮੰਦ ਸਮਾਜ ਅਤੇ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰਾਂਗੇ।
ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਝਿੰਜੜੀ, ਸੈਣੀਮਾਜਰਾ ਤੇ ਹਿਆਤਪੁਰ ਵਿਖੇ ਪਹੁੰਚੀ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ 'ਤੇ ਰਾਜਨੀਤਿਕ ਲਾਭ ਲਈ ਨਸ਼ੇ ਦੇ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ।
ਐਡਵੋਕੇਟ ਦਿਨੇਸ਼ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਠੋਸ ਅਤੇ ਦਲੇਰਾਨਾ ਕਦਮ ਚੁੱਕੇ ਹਨ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ। ਉਨ੍ਹਾਂ ਨੇ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਉਨ੍ਹਾਂ ਇਹ ਵੀ ਕਿਹਾ ਨਸ਼ਾ ਇਕ ਐਸੀ ਅਲਾਮਤ ਹੈ ਜਿਸ ਦਾ ਧੱਬਾ ਸਾਰੀ ਜਿੰਦਗੀ ਨਹੀਂ ਉਤਰਦਾ ਅਤੇ ਜਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।
ਇਸ ਮੌਕੇ ਰਾਮ ਕੁਮਾਰ ਮੁਕਾਰੀ ਚੇਅਰਮੈਨ, ਅਵਤਾਰ ਸਿੰਘ ਕੋਨਰ ਕੋਆਰਡੀਨੇਟਰ, ਸਰਪੰਚ ਰਾਮ ਸਰੂਪ, ਦੇਸ ਰਾਜ ਸੈਣੀ, ਸਰਪੰਚ ਰਵਿੰਦਰ ਸਿੰਘ, ਗੋਪਾਲ ਸੈਣੀ, ਸਤਨਾਮ ਸਿੰਘ, ਸ਼ਿਵ ਕੁਮਾਰ ਸੈਣੀ ਤੇ ਪਤਵੰਤੇ ਹਾਜ਼ਰ ਸਨ।


