ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ - ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 15 ਦਸੰਬਰ -
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਹੋਣਾ ਲਾਜਮੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹੇ ਅੰਦਰ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀਆਂ ਹਨ ਜਾਂ ਫਿਰ ਬੱਚਿਆਂ ਦੀ ਭਲਾਈ ਖੇਤਰ ਵਿੱਚ ਕੰਮ ਕਰਨ ਲਈ ਚਾਹਵਾਨ ਹੋਣ, ਪ੍ਰੰਤੂ ਉਨ੍ਹਾਂ ਵੱਲੋਂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿਸਟਰਡ ਕਰਵਾਉਣ। ਰਜਿਸਟਰੇਸ਼ਨ ਕਰਵਾਉਣ ਲਈ ਜ਼ਿਲਾ ਬਾਲ ਸੁਰੱਖਿਆ ਦਫਤਰ, ਕੋਠੀ ਨੰਬਰ 1, ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ, ਨੇੜੇ ਦਾਣਾ ਮੰਡੀ, ਮਾਲੇਰਕੋਟਲਾ ਵਿਖੇ 18 ਦਸੰਬਰ ਤੱਕ ਆਪਣੇ ਲੋੜੀਂਦਾ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਦਸੰਬਰ ਤੋ ਬਾਅਦ ਜਿਲ੍ਹੇ ਵਿੱਚ ਜੇਕਰ ਕੋਈ ਅਜਿਹੀ ਸੰਸਥਾਂ ਅਨਰਜਿਸਟਰਡ ਪਾਈ ਜਾਂਦੀ ਹੈ ਤਾਂ ਉਸ ਸੰਸਥਾ ਵਿਰੁੱਧ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਬਾਲ ਸੁਰੱਖਿਆ ਦੇ ਦਫਤਰ ਜਾਂ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਨੂੰ ਮੋਬਾਇਲ ਨੰ. 78375-01659 ਤੇ ਸੰਪਰਕ ਕੀਤਾ ਜਾ ਸਕਦਾ ਹੈ।


