ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਸਤੰਬਰ:

ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ।

ਹਰ ਪਲ ਸੰਗੀਤਕ ਧੁਨਾਂ ਵਿੱਚ ਸਾਹ ਲੈਣ ਵਾਲੇ ਚਰਨਜੀਤ ਅਹੂਜਾ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਉੱਤੇ ਸੌਂਦ ਨੇ ਅਹੂਜਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।  ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਅਹੂਜਾ ਪਰਿਵਾਰ, ਰਿਸ਼ਤੇਦਾਰਾਂ ਤੇ ਪ੍ਰਸ਼ੰਸਕਾਂ ਨੂੰ ਇਹ ਦੁੱਖ ਦੀ ਘੜੀ ਸਹਿਣ ਦਾ ਬਲ ਦੇਵੇ। 

Advertisement

Advertisement

Latest News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ
ਚੰਡੀਗੜ੍ਹ, 7 ਦਸੰਬਰ:ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ...
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ
ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ
'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ
ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ
ਬਿੱਗ ਬੌਸ 19 ਦਾ ਗ੍ਰੈਂਡ ਫਾਈਨਲੇ ਅੱਜ 7 ਦਸੰਬਰ 2025 ਨੂੰ ਹੋ ਰਿਹਾ ਹੈ