ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ


ਗੁਰਦਾਸਪੁਰ, 09 ਜੂਨ (          ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,  ਐੱਸ.ਏ.ਐੱਸ.ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ 135, ਬਰਨਾਲਾ ਦੇ 94, ਬਠਿੰਡਾ ਦੇ  219, ਫ਼ਰੀਦਕੋਟ ਦੇ 80, ਫ਼ਤਿਹਗੜ੍ਹ ਸਾਹਿਬ ਦੇ 41, ਫ਼ਾਜ਼ਿਲਕਾ ਦੇ  137, ਹੁਸ਼ਿਆਰਪੁਰ ਦੇ  602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ 254, ਮੋਗਾ ਦੇ  64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐੱਸ.ਏ.ਐੱਸ.ਨਗਰ ਦੇ 200, ਸੰਗਰੂਰ ਦੇ 288, ਮਲੇਰਕੋਟਲਾ ਦੇ 16 ਅਤੇ ਜ਼ਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਸ. ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ 42“ ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ