ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ, 01 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ  ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ। 

Advertisement

Latest News

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ...
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮਿਸ਼ਨ ਪੰਜਾਬ,ਨਸ਼ੇ ਖਿਲਾਫ ਚਲਾਉਣਗੇ ਮੁਹਿੰਮ,ਜਨ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ
iQOO ਨੇ ਆਪਣੀ ਪ੍ਰਸਿੱਧ Neo ਸੀਰੀਜ਼ ਦਾ ਵਿਸਤਾਰ ਕਰਦੇ ਹੋਏ iQOO Neo 10 ਨੂੰ ਦੋ ਨਵੇਂ ਆਕਰਸ਼ਕ ਰੰਗਾਂ ਵਿੱਚ ਲਾਂਚ ਕਰ ਦਿੱਤਾ ਹੈ
ਚੌਲਾਂ ਤੋਂ ਬਣਿਆ ਇਹ ਹਲਕਾ ਅਤੇ ਤਾਜ਼ਗੀ ਭਰਪੂਰ ਡਰਿੰਕ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ
ਦਿੱਲੀ ਨਗਰ ਨਿਗਮ ਵਿੱਚ ਭਾਜਪਾ ਦਾ ਦਬਦਬਾ ਕਾਇਮ,ਪ੍ਰਵੇਸ਼ ਵਾਹੀ ਬਣੇ ਮੇਅਰ
ਹਰਿਆਣਾ ਵਿੱਚ ਗਰਜ ਨਾਲ ਤੂਫਾਨ,ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ