ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

ਚੰਡੀਗੜ੍ਹ, 12 ਮਈ :

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ  31 ਮਾਰਚ 2025  ਤੱਕ ਲਗਭਗ 21,397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰਾਂ ਵੱਲੋਂ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾਂ ਨੂੰ ਰੋਕਣ ਲਈ ਹਰੇਕ ਜ਼ਿਲ੍ਹੇ ਵਿੱਚ ਨਿੱਜੀ ਅਤੇ ਜਨਤਕ ਥਾਵਾਂ 'ਤੇ ਸਖੀ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਹ ਵਨ ਸਟਾਪ ਸੈਂਟਰ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਵਿਰੁੱਧ ਲੜਨ ਲਈ ਇੱਕ ਹੀ ਛੱਤ ਹੇਠ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸਮੇਂ ਮੁਫ਼ਤ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਸ ਨਾਲ ਸਬੰਧਤ ਸੇਵਾਵਾਂ, ਕਾਉਂਸਲਿੰਗ ਅਤੇ ਰਹਿਣ ਲਈ ਸੁਰੱਖਿਅਤ ਜਗਾ ਅਤੇ ਭੋਜਨ ਮੁਹਈਆ ਕਰਵਾਇਆ ਜਾਂਦਾ ਹੈ।


ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਵੱਲ ਲਗਾਤਾਰ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀਆਂ ਔਰਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।


ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਮਾਜ ਦਾ ਵਿਕਾਸ ਉਥੇ ਦੀਆਂ ਔਰਤਾਂ ਦੇ ਵਿਕਾਸ ਅਤੇ ਭਲਾਈ 'ਤੇ ਨਿਰਭਰ ਕਰਦਾ ਹੈ। ਇਸ ਲਈ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ ਅਤੇ ਸਹਿਯੋਗੀ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621