ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ, 04 ਮਾਰਚ:
 
     ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
 
     ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ।
 
ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ਼੍ਰੀ ਮਨਜੀਤ ਸਿੰਘ, ਉਪ ਕਪਤਾਨ ਪੁਲਿਸ (ਸ:ਡ) ਸਰਦੂਲਗੜ੍ਹ, ਸ਼੍ਰੀ ਜਸਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਦੇਖ ਰੇਖ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜਿੰਨ੍ਹਾਂ ਵੱਲੋਂ ਮੁਸਤੈਦੀ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਦੇ ਹੋਏ ਮੁਕੱਦਮੇ ਵਿੱਚ ਗੁਰਪ੍ਰੀਤ ਸਿੰਘ (ਉਮਰ 35 ਸਾਲ) ਉਰਫ ਨਿਉਲਾ ਪੁੱਤਰ ਘੋਨਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਵਾਰਡ ਨੰਬਰ 04, ਸਰਦੂਲਗੜ੍ਹ ਨੂੰ ਨਾਮਜਦ ਕਰਕੇ 04 ਮਾਰਚ 2026 ਨੂੰ ਗ੍ਰਿਫਤਾਰ ਕੀਤਾ ਗਿਆ
 
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਕਤ ਦਾ ਪਿਤਾ ਘੋਨਾ ਸਿੰਘ ਅਕਸਰ ਹੀ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਾਸ ਚਲਾ ਜਾਂਦਾ ਸੀ ਤਾਂ ਕੁਝ ਅਰਸੇ ਬਾਅਦ ਹੀ ਜਦੋ ਗੁਰਪ੍ਰੀਤ ਸਿੰਘ ਉਕਤ ਦੇ ਪਿਤਾ ਦੀ ਕਿਸੇ ਕਾਰਨਾ ਕਰਕੇ ਮੌਤ ਹੋ ਗਈ ਤਾਂ ਗੁਰਪ੍ਰੀਤ ਸਿੰਘ ਉਕਤ ਇਸ ਗੱਲ ਦਾ ਸ਼ੱਕ ਕਰਦਾ ਸੀ ਕਿ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਨੇ ਹੀ ਉਸਦੇ ਪਿਤਾ ਨੁੂੰ ਕੋਈ ਅਜਿਹੀ ਚੀਜ ਚਾਹ ਵਿੱਚ ਮਿਲਾ ਕੇ ਪਿਆਈ ਹੈ ਜਿਸ ਕਾਰਨ ਕਰਕੇ ਹੀ ਉਸਦਾ ਪਿਤਾ ਬਿਮਾਰੀ ਗ੍ਰਸਤ ਹੋ ਕੇ ਮਰ ਗਿਆ ਹੈ ਅਤੇ ਕਿਸੇ ਦੁਆਰਾ ਜ਼ਹਿਰ ਪਾਉਣ ਕਰਕੇ ਗੁਰਪ੍ਰੀਤ ਸਿੰਘ ਉਕਤ ਦੇ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸਦਾ ਸ਼ੱਕ ਵੀ ਉਹ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਰ ਕਰਦਾ ਸੀ ਜਿਸ ਕਰਕੇ ਉਸਨੇ ਮੌਕਾ ਮਿਲਦੇ ਹੀ ਜਸਵੀਰ ਕੁਮਾਰ ਉਰਫ ਕਾਕਾ 'ਤੇ ਮਾਲੀ ਬਲਦੇਵ ਸਿੰਘ ਦਾ ਕਤਲ ਕੀਤਾ ਹੈ।
 
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 

Advertisement

Latest News

ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਹੋ ਸਕਦੀ ਹੈ
Patiala,04,March,2026,(Azad Soch News):-  ਸਵੇਰੇ ਖਾਲੀ ਪੇਟ ਅੰਜੀਰ ਦਾ ਪਾਣੀ ਨਿਯਮਿਤ ਤੌਰ ’ਤੇ ਪੀਣ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ...
ਹਰਿਆਣਾ ਸਰਕਾਰ ਨੇ ਅੱਤਵਾਦ ਵਿਰੁੱਧ ਲੜਨ ਲਈ ਐਂਟੀ ਟੈਰਰਿਸਟ ਸਕਵਾਡ (ATS) ਦਾ ਅੰਤਿਮ ਢਾਂਚਾ ਤਿਆਰ ਕੀਤਾ ਹੈ
ਮੁੱਲਾਂਪੁਰ ਸਟੇਡੀਅਮ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਟੈਸਟ ਮੈਚ ਹੋਵੇਗਾ
Mobile Tech News: Oppo Find X9 Ultra ਵਿੱਚ ਮਿਲ ਸਕਦਾ ਹੈ 200 ਮੈਗਾਪਿਕਸਲ ਪੈਰੀਸਕੋਪ ਟੈਲੀਫੋਟੋ ਕੈਮਰਾ, ਜਲਦੀ ਹੀ ਲਾਂਚ ਦੀ ਤਿਆਰੀ
ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਹਮਲਿਆਂ ਦੇ ਜਵਾਬ ਵਿੱਚ 500 ਤੋਂ ਵੱਧ ਮਿਜ਼ਾਈਲਾਂ ਅਤੇ 2,000 ਤੋਂ ਵੱਧ ਡਰੋਨ ਚਲਾਏ ਹਨ
ਨਿੱਕੇ ਸਿੱਧੂ ਨੇ ਵੱਡੇ ਬਾਈ ਦੀ ਫੋਟੋ ਫੜ੍ਹ ਕੇ ਮਨਾਈ ਹੋਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦਾ ਭਾਰਤ ਵਿੱਚ ਆਪਣੇ ਸਰਕਾਰੀ ਦੌਰੇ 'ਤੇ ਸਵਾਗਤ ਕੀਤਾ