ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ


ਮਾਨਸਾ, 20 ਜਨਵਰੀ:
ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 09 ਗਰਭਵਤੀ ਔਰਤਾਂ ਦੀਆਂ ਮੌਤਾਂ ਹੋਇਆ ਜਿੰਨ੍ਹਾਂ ਵਿੱਚੋ, ਅੱਜ 06 ਮੌਤਾਂ ਦੀ ਸਮੀਖਿਆ ਕੀਤੀ ਗਈ ਅਤੇ 03 ਮੌਤਾਂ ਬਾਰੇ ਪਹਿਲਾਂ ਹੀ ਸਮੀਖਿਆ ਕੀਤੀ ਜਾ ਚੁੱਕੀ ਹੈ।
ਮੀਟਿੰਗ ਦੌਰਾਨਸਿਵਲ ਸਰਜਨ ਨੇ ਹਾਜ਼ਰ ਸਟਾਫ ਨੂੰ ਆਦੇਸ਼ ਦਿੱਤੇ  ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਿਮਾਹੀ ਵਿਚ ਕਰਨ ਨੂੰ ਯਕੀਨੀ ਬਣਾਇਆ ਜਾਵੇ ।
ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ ਅਤੇ ਜ਼ਰੂਰਤ ਪੈਣ ’ਤੇ ਸਮੇਂ ਸਮੇਂ ’ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਟ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉੱਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਾ. ਰਵਿੰਦਰ ਸਿੰਗ਼ਲਾ ਸਹਾਇਕ ਸਿਵਲ ਸਰਜਨ, ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮੇਘਨਾ ਥਰੇਜਾ, ਡਾ. ਨਿਸ਼ਾ ਔਰਤ ਰੋਗਾਂ ਦੇ ਮਾਹਿਰ, ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ਼ਰਨਜੀਤ ਕੌਰ, ਸਬੰਧਤ ਐੱਲ.ਐਚ.ਵੀ., ਏ.ਐਂ.ਐਮ.ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।



Tags:

Related Posts

Advertisement

Advertisement

Latest News

ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ਲਈ UPSC ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ਲਈ UPSC ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ
Chandigarh,07,DEC,2025,(Azad Soch News):-  ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ (DGP) ਦੇ ਅਹੁਦੇ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੂੰ ਪੰਜ...
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727