ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿਖੇ ਦਵਾਈਆਂ ਲੋੜੀਂਦੀ ਮਾਤਰਾ ’ਚ ਉਪਲਬਧ ਹਨ-ਸਹਾਇਕ ਸਿਵਲ ਸਰਜਨ

ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿਖੇ ਦਵਾਈਆਂ ਲੋੜੀਂਦੀ ਮਾਤਰਾ ’ਚ ਉਪਲਬਧ ਹਨ-ਸਹਾਇਕ ਸਿਵਲ ਸਰਜਨ

ਮਾਨਸਾ, 26 ਨਵੰਬਰ :
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ 250 ਦੇ ਲੱਗਭਗ ਅਤੇ ਸਬ ਡਵੀਜ਼ਨ ਹਸਪਤਾਲਾਂ ਵਿਖੇ 200 ਕਿਸਮ ਤੋਂ ਵੱਧ ਜ਼ਰੂਰੀ ਦਵਾਈਆਂ ਮੁੱਫਤ ਮੁੱਹਈਆ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਖੇ ਲੋੜ ਅਨੁਸਾਰ ਹਰ ਸਮੇਂ ਉਪਲਬਧ ਰੱਖਣੀਆਂ ਯਕੀਨੀ ਬਣਾਈਆਂ ਜਾਣ, ਤਾਂ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਹਸਪਤਾਲ ਤੋਂ ਬਾਹਰੋਂ ਨਾ ਲੈਣੀ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਸਪਤਾਲ ਜਾਂ ਸਿਹਤ ਸੰਸਥਾ ਵਿਖੇ ਕਿਸੇ ਤਰ੍ਹਾਂ ਦੀ ਦਵਾਈ ਖਤਮ ਹੁੰਦੀ ਹੈ, ਤਾਂ ਤੁਰੰਤ ਜ਼ਿਲ੍ਹੇ ਦੇ ਸਟੋਰ ਕੀਪਰ ਅਤੇ ਸਬੰਧਿਤ ਵੇਅਰ ਹਾਊਸ ਨਾਲ ਤਾਲਮੇਲ ਕਰਕੇ ਦਵਾਈਆਂ ਤੇ ਟੈਸਟ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ ਦਾ ਸਟਾਕ ਸਮੇਂ-ਸਮੇਂ ’ਤੇ ਅਪਡੇਟ ਰੱਖਿਆ ਜਾਵੇ, ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
         ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਸਾਫ-ਸਫਾਈ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਹਤ ਸੰਸਥਾ ਵਿੱਚ ਅਲਟਰਾਸਾਊਂਡ, ਈ.ਸੀ.ਜੀ. ਮਸ਼ੀਨ ਆਕਸੀਜਨ  ਪਲਾਂਟ ਵਾਟਰ ਕੂਲਰ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਕਿਸੇ ਹੋਰ ਤਰ੍ਹਾਂ ਗੀਜਰ ਜਾਂ ਹੀਟਰ ਦੀ ਜਰੂਰਤ ਹੈ ਉਹ ਮੁਹਈਆ ਕਰਵਾਈ ਜਾਵੇ ਅਤੇ ਜੇਕਰ ਕਿਸੇ ਵਸਤੂ ਵਿੱਚ ਤਕਨੀਕੀ ਖਰਾਬੀ ਹੈ, ਤਾਂ ਉਸਨੂੰ ਤੁਰੰਤ ਆਪਣੇ ਪੱਧਰ ’ਤੇ ਠੀਕ ਕਰਵਾਇਆ ਜਾਵੇ।

Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643