ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ।

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।

Tags:

Advertisement

Latest News

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 19 ਸਤੰਬਰ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ
ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600