ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ5 ਮਈ

ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।

          ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ।

ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼,  ਨਿਗਰਾਨ ਇੰਜਨੀਅਰ ਸੰਦੀਪ ਗੋਇਲਕਾਰਜਕਾਰੀ ਇੰਜਨੀਅਰ ਸੁਖਦੀਪ ਸਿੰਘਵਿਨੋਦ ਸੁਥਾਰ ਵੀ ਹਾਜ਼ਰ ਸਨ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621