ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸਵੀਪ ਗਤੀਵਿਧੀਆਂ ਬਾਰੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਹਲਕਾ ਰਾਮਪੁਰਾ ਫੂਲ ਵਿਖੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਹਲਕੇ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਉਪਰ ਹੋ ਚੁੱਕੀ ਹੈ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਫਾਰਮ ਨੰਬਰ 6 ਭਰਕੇ ਆਪਣੀ ਵੋ ਬਣਵਾ ਜਾਂ ਆਨਲਾਈਨ ਵੋਟਰ ਲਾਈਨ ਹੈਲਪ ਉਪਰ ਵੀ ਵੋਟ ਅਪਲਾਈ ਕਰ ਸਕਦਾ ਹੈ। ਉਨ੍ਹਾਂ ਵਲੋਂ ਉਥੇ ਮੌਜੂਦ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਆਪਣੇ ਆਸੇ-ਪਾਸੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਹਲਕਾ ਰਾਮਪੁਰਾ ਫੂਲ ਵੋਟ ਪ੍ਰਤੀਸ਼ਤਤਾ ਵਿੱਚ ਰਿਕਾਰਡ ਤੋੜ ਵਾਧਾ ਕੀਤਾ ਜਾ ਸਕੇ।    

ਇਸ ਮੌਕੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀਮਤੀ ਬਰਿੰਦਰ ਕੌਰ, ਸਹਾਇਕ ਨੋਡਲ ਅਫਸਰ ਸ਼੍ਰੀਮਤੀ ਰਿੰਪੀ ਰਾਣੀਪ੍ਰਿੰਸੀਪਲ ਸ਼੍ਰੀ ਸੱਤਪਾਲ ਸਿੰਘਪ੍ਰਿੰਸੀਪਲ ਸ਼੍ਰੀ ਨਿਰਮਲ ਸਿੰਘਪ੍ਰਿੰਸੀਪਲ ਪਰਮਜੀਤ ਕੌਰ ਆਦਿ ਹਾਜ਼਼ਰ ਸਨ।

 

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685