*ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ*

*ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ*

ਫ਼ਿਰੋਜ਼ਪੁਰ, 3 ਮਾਰਚ 2025:( ਸੁਖਵਿੰਦਰ ਸਿੰਘ ):- ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦੀ ਡੋਜ ਹੌਲੀ-ਹੌਲੀ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ 'ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਓਟ ਸੈਂਟਰਾਂ 'ਤੇ ਨਸ਼ਾ ਮੁਕਤੀ ਕੇਂਦਰਾਂ ਜਰੀਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪੜ੍ਹਾਈ ਦੇ ਆਧਾਰ ਅਤੇ ਹੁਨਰਮੰਦ ਬਣਾ ਕੇ ਰੁਜ਼ਗਾਰ ਦੇਣ ਲਈ ਉਪਰਾਲੇ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਿਸ ਰਾਹ 'ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰੰਤੂ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜਿੰਦਗੀ ਦਾ ਰਸਤਾ ਅਪਨਾਉਣ। ਉਨ੍ਹਾਂ ਇਸ ਲਈ ਆਮ ਲੋਕਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਹੋਰ ਪ੍ਰਤੀਨਿੱਧਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਵੱਖ ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। 

ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਿਆ ਪੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਡੀ. ਡੀ.ਐਫ. ਅਦਿਤੀ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ, ਜ਼ਿਲ੍ਹਾ ਪਲੇਸਮੈਂਟ ਅਫਸਰ ਗੁਰਜੰਟ ਸਿੰਘ, ਸਰਬਜੀਤ ਸਿੰਘਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ