ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ

ਬਟਾਲਾ, 23 ਦਸੰਬਰ  (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਮੀਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ।

ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤਭੈਣਾਂ ਨੂੰ ਭਰਾ ਅਤੇ ਪਤਨੀ ਨੂੰ ਆਪਣੇ ਪਤੀ ਦੇ ਨਸ਼ਿਆਂ ਤੋਂ ਬੱਚ ਜਾਣ ਦੀ ਪੱਕੀ ਉਮੀਦ ਬੱਝ ਗਈ ਹੈ।

ਉਨਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਅਤੇ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨਉਨ੍ਹਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਜੰਗ ਨੂੰ ਜਿੱਤਿਆ ਜਾਵੇਗਾਜਿਸ ਲਈ ਉਹ ਲੋਕਾਂ ਨੂੰ ਮਿਲ ਕੇ ਸਾਥ ਦੇਣ ਦੀ ਅਪੀਲ ਕਰ ਰਹੇ ਹਨ।

ਇਸ ਮੌਕੇ ਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾ ਸਮੇਤ ਸਮੁੱਚੀ ਟੀਮ ਮੌਜੂਦ ਸੀ।

 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ