ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਮੋਗਾ 25 ਅਪ੍ਰੈਲ:
ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ઠਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਲ ਸਪਲਾਈ ਤੇ ਸੀਵਰੇਜ਼ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਆਈ.ਐਮ.ਏ. ਅਤੇ ਐਨ.ਜੀ.ਓ.ਜ਼ ਦੇ ਨੁਮਾਇੰਦੇ ਹਾਜ਼ਰ ਸਨ।
    ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ  ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਜਰੂਰਤ ਹੈ। ਸਿਹਤ ਵਿਭਾਗ ਦੇ ਨੁਮਾਇੰਦਆਂ ਨੇ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦਾ ਖੂਨ ਟੈਸਟ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਲੇਰੀਆ ਦੀ ਰਿਪੋਰਟ ਪਾਜੀਟਿਵ ਆਉਣ 'ਤੇ ਮਰੀਜ਼ਾਂ ਨੂੰ ਪੂਰਾ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਮਲੇਰੀਆ ਅਤੇ ਡੇਂਗੂ ਪ੍ਰਭਾਵਿਤ ਇਲਾਕੇ ਵਿੱਚ ਫੀਵਰ ਸਰਵੇ ਅਤੇ ਸਪਰੇਅ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਜ਼ਿਲ੍ਹੇ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਜੋ ਕਿ ਮੱਛਰਾਂ ਦਾ ਲਾਰਵਾ ਖਾਂਦੀਆਂ ਹਨ, ਨੂੰ ਛੱਡਣਾ ਯਕੀਨੀ ਬਣਾਉਣ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਉਹ ਡੇਂਗੂ/ਚਿਕਨਗੁਨੀਆ/ਮਲੇਰੀਆ ਨੂੰ ਰੋਕਣ ਲਈ ਕਰਵਾਈ ਜਾਣ ਵਾਲੀ ਫਾਗਿੰਗ ਜਾਂ ਲਾਰਵੇ ਦੀ ਚੈਕਿੰਗ ਜਾਂ ਹੋਰ ਕਾਰਵਾਈ ਦਾ ਰੋਸਟਰ ਬਣਾ ਕੇ ਦਫ਼ਤਰ ਨੂੰ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਏਡੀਜ਼ ਦੀ ਬ੍ਰੀਡਿੰਗ ਦੇ ਖਾਤਮੇ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇ ਦੇ ਤੌਰ ਤੇ ਮਨਾਉਣ ਅਤੇ ਘਰਾਂ ਵਿੱਚ ਮੱਛਰਾਂ ਦੀ ਬ੍ਰੀਡਿੰਗ ਦੇ ਖਾਤਮੇ ਲਈ ਹਰ ਐਤਵਾਰ ਡੇਂਗੂ ਤੇ ਵਾਰ ਦਾ ਪ੍ਰਚਾਰ ਜੋਰਾਂ 'ਤੇ ਕੀਤਾ ਜਾਵੇ। ਇਸ ਦੌਰਾਨ ਘਰਾਂ ਵਿੱਚ ਪਏ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਜਾਂ ਕੰਨਟੇਨਰਾਂ ਨੂੰ ਢਕ ਕੇ ਰੱਖਿਆ ਜਾਵੇ ਅਤੇ ਘਰਾਂ ਵਿੱਚ ਪਏ ਖਾਲੀ ਕੰਨਟੇਨਰ, ਗਮਲੇ, ਟਾਇਰਾਂ, ਕੂਲਰ ਜਾਂ ਫਰਿਜਾਂ ਦੀਆਂ ਡਿਸਪੋਜ਼ਲ ਟ੍ਰੇਆਂ ਨੂੰ ਸਾਫ਼ ਕਰਵਾਇਆ ਜਾਵੇ।
ਉਨ੍ਹਾਂ ਮਿਉਂਸਪਲ ਕਾਰਪੋਰੇਸ਼ਨ ਅਤੇ ਲੋਕਲ ਸਰਕਾਰੀ ਕਮੇਟੀਆਂ ਨੂੰ ਫਾਗਿੰਗ ਲਗਾਤਾਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਫਾਗਿੰਗ ਕਰਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ 4 ਤੋਂ 7 ਵਜੇ ਦੇ ਵਿੱਚ ਹੀ ਰੱਖਿਆ ਜਾਵੇ।
ਅਖੀਰ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਡੇਂਗੂ/ਚਿਕਨਗੁਨੀਆ/ਮਲੇਰੀਆ ਲਈ ਰੋਕਥਾਮ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਦੇ ਕੇਸਾਂ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੀ ਹਾਜ਼ਰੀ ਵਿੱਚ ਇੱਕ ਜਾਗਰੂਕਤਾ ਪੋਸਟਰ ਵੀ ਰਿਲੀਜ ਕੀਤਾ ਗਿਆ ਜਿਸ ਜਰੀਏ ਇਨ੍ਹਾਂ ਬਿਮਾਰੀਆਂ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਨੂੰ ਹੋਰ ਤੇਜ਼ ਕੀਤਾ ਜਾ ਸਕੇਗਾ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ