ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਫਰੀਦਕੋਟ, 18 ਮਈ - ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। 

ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ ਵੋਟਰਾਂ/ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜਿਲ੍ਹੇ ਵਿਚ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਤੇ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਇਆ। 

Advertisement

Latest News

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ...
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ
ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ - ਕੇਜਰੀਵਾਲ
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ