ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

ਫਾਜ਼ਿਲਕਾ 30 ਸਤੰਬਰ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਡੀ ਜਮੀਨ ਅਤੇ ਮਨੁੱਖੀ ਸਿਹਤ ਨੂੰ ਬਚਾਈ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀ ਇੰਡਸਟਰੀ ਵੱਲੋਂ ਵੱਧ ਤੋਂ ਵੱਧ ਗੱਠਾਂ ਬਣਾ ਕੇ ਖਰੀਦ ਕੀਤੀ ਜਾਵੇ ਇਸ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ।
ਇਸਤੋਂ ਪਹਿਲਾਂ ਉਨ੍ਹਾਂ ਨੇ ਕੰਬਾਇਨ ਆਪ੍ਰੇ਼ਟਰਾਂ ਨਾਲ ਵੀ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਸੁੱਕੀ ਫਸਲ ਦੀ ਹੀ ਕਟਾਈ ਕੀਤੀ ਜਾਵੇ।
ਬੈਠਕ ਵਿਚ ਐਸਪੀ ਪ੍ਰਦੀਪ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ, ਜ਼ਿਲ੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਸਮੇਤ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Tags:

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ