ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ
By Azad Soch
On
ਲੁਧਿਆਣਾ, 9 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ।
ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।
Tags:
Related Posts
Latest News
ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ
19 Sep 2024 16:52:32
New Delhi, 19 Sep,2024,(Azad Soch News):- ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ, 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ,...