ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਤਰਨ ਤਾਰਨ, 2 ਜੂਨ :
         ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ।  

ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਇਸ ਸਬੰਧੀ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐਸ.ਆਈ.ਆਰ ਵਿੱਚ ਸ਼ਮੂਲੀਅਤ ਵਧਾਉਣ ਲਈ ਬੀ.ਐਲ.ਏ ਨੂੰ ਵੋਟਰਾਂ ਦੇ ਫਾਰਮ ਜਮ੍ਹਾ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੂਨ ਤੋਂ 19 ਜੂਨ ਤੱਕ  ਬੀ.ਐਲ.ਏਜ਼ ਲਈ ਇਕ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏਜ਼ ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ।

ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ,  ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਕੁਲਦੀਪ ਸਿੰਘ, ਕਾਂਗਰਸ ਤੋਂ ਲਖਵਿੰਦਰ ਸਿੰਘ ਤੇ ਬਰਕਤ ਸਿੰਘ ਵੋਹਰਾ, ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਗਿੱਲ ਤੇ ਮਨਜੀਤ ਸਿੰਘ ਰੰਧਾਵਾ ਅਤੇ ਭਾਜਪਾ ਤੋਂ ਵਿਵੇਕ ਅਗਰਵਾਲ ਸ਼ਾਮਿਲ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ