ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ

ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ

ਲੁਧਿਆਣਾ, 7 ਮਈ (000) - ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਰਣਦੀਪ ਸਿੰਘ ਹੀਰ ਵੱਲੋਂ ਚੋਣਾਂ ਵਾਲੇ ਦਿਨ (1 ਜੂਨ) ਪੋਲਿੰਗ ਪਾਰਟੀਆਂ ਲਈ ਆਵਾਜਾਈ ਦੇ ਪ੍ਰਬੰਧਾਂ ਲਈ ਜ਼ਿਲ੍ਹੇ ਦੇ ਵੱਖ-ਵੱਖ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਡੀਆਂ ਬੱਸਾਂ ਅਤੇ ਮਿੰਨੀ ਬੱਸਾਂ ਦੇ ਮਾਲਕਾਂ/ਟਰਾਂਸਪੋਰਟਰਾਂ ਨੇ ਸ਼ਮੂਲੀਅਤ ਕੀਤੀ।

ਆਰ.ਟੀ.ਓ. ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਗਈ। ਮੀਟਿੰਗ ਦੌਰਾਨ ਟਰਾਂਸਪੋਰਟਰਾਂ ਨੂੰ ਆਪਣੀਆਂ ਬੱਸਾਂ ਅਤੇ ਡਰਾਈਵਰਾਂ/ਕੰਡਕਟਰਾਂ ਦੇ ਵੇਰਵੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਸਬੰਧਤ ਵਾਹਨਾਂ ਵਿੱਚ ਲਿਜਾਇਆ ਜਾ ਸਕੇ ਅਤੇ ਪੋਲਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਮੀਟਿੰਗ ਵਿੱਚ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ) ਅਭਿਸ਼ੇਕ ਬਾਂਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਆਰ.ਟੀ.ਓ. ਹੀਰ ਨੇ ਅੱਗੇ ਕਿਹਾ ਕਿ ਜੇਕਰ ਕੋਈ ਹੋਰ ਟਰਾਂਸਪੋਰਟਰ ਪੋਲਿੰਗ ਪਾਰਟੀਆਂ ਦੀ ਆਵਾਜਾਈ ਲਈ ਆਪਣੀਆਂ ਬੱਸਾਂ ਲਗਾਉਣਾ ਚਾਹੁੰਦਾ ਹੈ, ਤਾਂ ਉਹ 13 ਮਈ, 2024 ਤੱਕ ਆਪਣੀਆਂ ਬੱਸਾਂ ਅਤੇ ਡਰਾਈਵਰਾਂ/ਕੰਡਕਟਰਾਂ ਦੇ ਵੇਰਵੇ ਆਰ.ਟੀ.ਓ. ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਲਈ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਦਰਾਂ ਅਨੁਸਾਰ ਭੁਗਤਾਨ ਕੀਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ, ਟਰਾਂਸਪੋਰਟਰ ਆਰ.ਟੀ.ਓ. ਰਣਦੀਪ ਸਿੰਘ ਹੀਰ ਅਤੇ ਏ.ਟੀ.ਓ ਅਭਿਸ਼ੇਕ ਬਾਂਸਲ ਨਾਲ 13 ਮਈ 2024 ਤੱਕ ਸੰਪਰਕ ਕਰ ਸਕਦੇ ਹਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ