ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 16 ਮਈ

 

ਮੁੱਖ ਮੰਤਰੀਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ।

 

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ।

 

ਵਿਧਾਇਕ ਨੇ ਉਹਨਾਂ ਪੰਚਾਇਤਾਂ ਦਾ ਧੰਨਵਾਦ ਵੀ ਕੀਤਾਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਖਤਮ ਹੋਏ ਹਨਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ।

 

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ।

 

ਵਿਧਾਇਕ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨਉਹਨਾਂ ਨੂੰ ਢਾਹਿਆ ਜਾ ਰਿਹਾ ਹੈ। ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ ਤੇ ਲੋਕ ਆਪਣਾ ਫਰਜ਼ ਨਿਭਾਉਣ।

 

ਵਿਧਾਇਕ ਬਰਾੜ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।

 

ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ