ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਮੈਗਾ ਸਰਵੇਖਣ

ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਮੈਗਾ ਸਰਵੇਖਣ

ਮਾਲੇਰਕੋਟਲਾ 11 ਸਤੰਬਰ –

                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਦੂਸ਼ਿਤ ਪਾਣੀ, ਮੱਖੀ ਤੇ ਮੱਛਰ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ  ਬਚਾਅ ਲਈ ਸਿਹਤ ਵਿਭਾਗ ਵੱਲੋਂ ਸ਼ਹਿਰ ਅੰਦਰ 10 ਵੱਖ- ਵੱਖ ਖੇਤਰਾਂ ਵਿੱਚ ਮੈਗਾ ਸਰਵੇਖਣ ਕਰਵਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਮਲਟੀਪਰਪਜ ਹੈਲਥ ਸੁਪਰਵਾਈਜਰਾਂ ਦੀ ਅਗਵਾਈ ਹੇਠ  ਦਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ- ਵੱਖ ਖੇਤਰਾਂ ਵਿੱਚ ਮੈਗਾ ਸਰਵੇ ਕੀਤਾ ਗਿਆ ਇਸ ਚੈਕਿੰਗ ਦੌਰਾਨ ਟੀਮਾਂ ਵੱਲੋਂ ਜਿੱਥੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਉੱਥੇ ਹੀ ਮੱਛਰ ਦੇ ਖਾਤਮੇ ਲਈ ਸਪਰੇਅ ਵੀ ਕੀਤੀ ਗਈ ਉਹਨਾਂ ਦੱਸਿਆ ਕਿ ਮਲਟੀਪਰਪਜ ਹੈਲਥ ਵਰਕਰਾਂ ਦੀਆਂ ਟੀਮਾਂ ਵੱਲੋਂ 1244 ਘਰਾਂ ਵਿੱਚ ਪਹੁੰਚ ਕਰ ਕੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਇਸਨੂੰ ਤੁਰੰਤ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ 2765 ਕੰਨਟੇਨਰਾਂ ਵਿੱਚੋਂ 33 ਥਾਵਾਂ ਤੋਂ ਲਾਰਵਾ ਮਿਲਿਆ, ਇਸ ਉਪਰੰਤ ਸਬੰਧਤ ਲੋਕਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ 

 

                     ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦੇ ਨਾਲ ਕੰਮ ਕਰ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਜਰੂਰੀ ਸੁਝਾਵਾਂ ਉੱਤੇ ਅਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ  ਕਿਤੇ ਵੀ ਵਾਧੂ ਪਾਣੀ ਨਾ ਖੜਨ ਦਿੱਤਾ ਜਾਵੇ। ਜ਼ੇਕਰ ਕਿਤੇ ਪਾਣੀ ਖੜਾ ਪਾਇਆ ਜਾਂਦਾ ਹੈ ਤਾਂ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ  ਉਹਨਾਂ ਹੋਰ ਕਿਹਾ ਕਿ ਬਰਤਨਾਂ ਵਿੱਚ ਵਾਧੂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਮੱਛਰ ਦੇ ਕੱਟਣ ਤੋਂ ਆਪਣੇ ਆਪ ਨੂੰ ਬਚਾਇਆ ਜਾਵੇ ਅਤੇ ਮੱਛਰ ਮਾਰੂ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ...
ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ
ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ
ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ ਅਪਰਾਧ ਦੀ ਕਮਰ ਤੋੜੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ