ਹਰ ਇੱਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨਤਾਰਨ, 23 ਮਈ
ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਖ ਵੱਖ ਬਲਾਕਾਂ ਦੇ ਵਿੱਚ ਮੀਜ਼ਲ-ਰੁਬੇਲਾ ਟੀਕਾਕਰਨ ਨੂੰ 100 ਫੀਸਦੀ ਮੁਕੰਮਲ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਸੀਨਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਕਿ ਅਧੂਰੇ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਖੇਤਰਾਂ ਦੇ ਵਿੱਚ ਟੀਕਾਕਰਨ ਘੱਟ ਹੈ, ਉਥੇ ਤੁਰੰਤ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੀਜ਼ਲ ਰੁਬੇਲਾ ਟੀਕਾਕਰਨ ਦੇ ਲਈ ਚਲਾਈ ਜਾ ਰਹੀ ਮੁਹਿੰਮ ਦਾ ਵੱਧ ਵੱਧ ਲਾਹਾ ਲੈਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋਂ ਕੋਈ ਵੀ ਯੋਗ ਬੱਚਾ ਐਮ ਆਰ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਇਹ ਟੀਕਾਕਰਨ 100 ਫੀਸਦੀ ਮੁਕੰਮਲ ਕੀਤਾ ਜਾ ਸਕੇ।
ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਮੀਜ਼ਲਜ ਰੁਬੇਲਾ ਬਿਮਾਰੀ ਨੂੰ ਕਾਬੂ ਹੇਠ ਰੱਖਣ ਲਈ ਬੱਚੇ ਦਾ ਐਮ ਆਰ ਟੀਕਾਕਰਨ ਹੋਣਾ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬਲਾਕਾਂ ਦੇ ਐਸ ਐਮ ਓ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਐਮ.ਆਰ 1 ਅਤੇ ਐਮ.ਆਰ 2 ਦੀ ਖੁਰਾਕ ਬਾਰੇ ਜਾਣਕਾਰੀ ਨੂੰ ਸਮੇਂ ਸਮੇਂ ਸਿਰ ਫ਼ੀਲਡ ਸਟਾਫ ਪਾਸੋਂ ਪ੍ਰਾਪਤ ਕਰਨ ਅਤੇ ਜਿਹੜੇ ਵੀ ਪਿੰਡਾਂ ਦੇ ਵਿੱਚ ਇਸ ਟੀਕੇ ਦੀ ਔਸਤ ਘਾਟ ਹੈ, ਓਥੇ ਤੁਰੰਤ ਕੈਪ ਲਗਾ ਕੇ ਇਸ ਨੂੰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਐਸ ਐਮ ਓ ਆਪਣੇ ਬਲਾਕਾਂ ਦੇ ਵਿੱਚ ਟੀਕਾਕਰਨ ਪ੍ਰੋਗਰਾਮ ਬਾਰੇ ਨਿਰੀਖਣ ਕਰਨ।
ਜ਼ਿਲਾ ਟੀਕਾਕਰਨ ਅਫਸਰ, ਡਾ.ਵਰਿੰਦਰਪਾਲ ਕੌਰ ਨੇ ਕਿਹਾ ਕਿ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇ ਕਿ ਝੁਗੀਆ, ਝੋਪੜੀਆਂ, ਇਟਾਂ ਦੇ ਭੱਠਿਆਂ ਅਤੇ ਪਰਵਾਸ ਕਰ ਰਹੇ ਆਬਾਦੀ ਵਾਲੇ ਬੱਚਿਆਂ ਦਾ ਐਮ ਆਰ ਟੀਕਾਕਰਨ ਮੋਬਾਇਲ ਟੀਮਾਂ ਰਾਹੀਂ ਕੀਤਾ ਜਾਂ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਵਿਸ਼ਵ ਸਿਹਤ ਸੰਸਥਾ ਵਲੋਂ ਜ਼ਿਲ੍ਹਾ ਦੇ ਪਿੰਡਾਂ ਦਾ ਦੌਰਾ ਕਰਕੇ ਐਮ ਆਰ ਟੀਕਾਕਰਨ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਅਤੇ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਇਸ਼ਿਤਾ ਵੀ ਮੌਜੂਦ ਰਹੇ।