ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਬਠਿੰਡਾ, 18 ਮਈ : ਮਾਣਯੋਗ ਮੈਂਬਰ ਸਕੱਤਰਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹਬਠਿੰਡਾ ਦਾ ਦੌਰਾ ਕੀਤਾ ਗਿਆ।

        ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਉਥੇ ਰਹਿ ਰਹੇ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁ਼ਸ਼ਕਿਲਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਇਸ ਮੌਕੇ ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ  ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਵਾਲਾਤੀਆਂ/ਕੈਦੀਆਂ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।

        ਇਸ ਤੋਂ ਇਲਾਵਾ ਮਾਣਯੋਗ ਜੱਜ ਸਾਹਿਬ ਨੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਬਠਿੰਡਾ ਦੇ ਮੁਫਤ ਕਾਨੂੰਨੀ ਸਹਾਇਤਾ ਦੇ ਪੈਨਲ ਅਤੇ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਸਕੀਮ ਦਾ ਲਾਹਾ ਯੋਗ ਪ੍ਰਾਰਥੀਆਂ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣ  ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਵਿਅਕਤੀ ਨਿਆਂ ਤੋਂ ਵਾਂਝਾ ਨਾ ਰਹੇ।

       ਇਸ ਮੌਕੇ ਸਿਵਲ ਜੱਜ (ਸ.ਡ.)/ ਸੀ.ਜੇ.ਐਮ.-ਕਮ-ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਰੇਸ਼ ਕੁਮਾਰ ਗੋਇਲ ਵੀ ਮੌਜੂਦ ਸਨ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ