ਯਾਦਗਾਰੀ ਹੋ ਨਿਬੜਿਆ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ
ਫਿਰੋਜਪੁਰ 30 ਮਾਰਚ 2025 (ਸੁਖਵਿੰਦਰ ਸਿੰਘ ) -ਸਿੱਖਿਆ ਵਿਭਾਗ ਪੰਜਾਬ ਅਤੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਫ਼ਿਰੋਜ਼ਪੁਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਘੱਲ ਖੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਗ੍ਰੈਜੁਏਸ਼ਨ ਸੇਰੈਮਨੀ, ਸਾਲਾਨਾ ਨਤੀਜਾ ਅਤੇ ਇਨਾਮ ਵੰਡ ਸਮਾਗਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਵਿਖੇ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਬੀਆਰਸੀ ਘੱਲ ਖ਼ੁਰਦ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਸਮਾਗਮ ਦੀ ਸ਼ੁਰੂਆਤ ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਕੂਲ ਦੀ ਪ੍ਰਗਤੀ ਰਿਪੋਰਟ ਰਾਹੀਂ ਸਕੂਲ ਦੀਆਂ ਸਲਾਨਾ ਉਪਲਬਧੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਮੁੱਖੀ ਪਰਮਜੀਤ ਕੌਰ ਅਤੇ ਸਕੂਲ ਸਟਾਫ ਵੱਲੋਂ ਵੱਧੀਆ ਕਾਰਜਗੁਜ਼ਾਰੀ ਵਾਲੇ ਪਹਿਲੀ ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕਾਊਟਿੰਗ ਦੇ ਖੇਤਰ ਵਿੱਚ ਨੈਸ਼ਨਲ ਗੋਲਡਨ ਐਰੋ ਅਵਾਰਡ ਪ੍ਰਾਪਤ ਕਰਨ ਤੇ ਵਿਸ਼ੇਸ਼ ਤੌਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆ ਵੱਲੋਂ ਇਸ ਮੌਕੇ ਤੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਸਮਾਗਮ ਦੇ ਅੰਤ ਵਿੱਚ ਮੈਡਮ ਕੰਚਨ ਬਾਲਾ ਤੇ ਸੁਖਮੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਸੈਸ਼ਨ ਲਈ ਵੱਧ ਤੋਂ ਵੱਧ ਵਿਦਿਆਰਥੀ ਪਿੰਡ ਦੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਭਾਈਚਾਰੇ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਸ਼ੇਸ਼ ਤੌਰ ਤੇ ਭਾਈਚਾਰੇ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਕੂਲ ਸਟਾਫ ਤੋਂ ਇਲਾਵਾ ਐੱਸ ਐਮ ਸੀ ਕਮੇਟੀ ਮੈਂਬਰ, ਆਂਗਣਵਾੜੀ ਵਰਕਰ ਨਿਰਮਲ ਕੌਰ ਗੁਰਦੇਵ ਕੌਰ ਚਰਨਜੀਤ ਕੌਰ ਸਰਵਜੀਤ ਕੌਰ ਹਾਜ਼ਰ ਸਨ


