ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
 ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ 'ਤੇ ਬੈਂਕ ਕਰਜ਼ਾ ਜਾਂ ਹੋਰ ਸਹੂਲਤਾਂ ਵੀ ਲੈ ਸਕਣਗੇ।
ਸਮਾਗਮ ਦੌਰਾਨ ਐੱਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਸਕੀਮ ਦੀਆਂ ਤਕਨੀਕੀ ਬਾਰੀਕੀਆਂ ਅਤੇ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਵੱਡੀ ਰਾਹਤ ਦਿੱਤੀ ਹੈ।
   ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਢਿੱਲਵਾਂ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਸਰਪੰਚ ਅੰਗਰੇਜ ਸਿੰਘ ਦੀਪਗੜ੍ਹ , ਆਗੂ ਜੋਗਿੰਦਰ ਸਿੰਘ ਮਠਾੜੂ, ਗੁਰਤੇਜ ਸਿੰਘ ਧਾਲੀਵਾਲ ਪ੍ਰਧਾਨ ਟਰੱਕ ਯੂਨੀਅਨ ਤਪਾ, ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ