ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 28 ਜਨਵਰੀ
ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਤੇ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ ਜੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇੰਸਟਰਕਟਰ ਸ. ਗੁਰਜੰਟ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ ਕੀਤੇ
ਸ. ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਲੋਕਤੰਤਰ ਵਿੱਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਬਹੁਤ ਜ਼ਰੂਰੀ ਹੈ। ਉਨ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ ਭਾਸ਼ਾ ਜਾਂ ਕਿਸੇ ਵੀ ਕਿਸਮ ਦੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਜੋਰ ਦਿੱਤਾ। ਉਨ੍ਹਾਂ ਜਿਹੜੇ ਵਿਦਿਆਰਥੀਆਂ ਨੇ ਇਸ ਸਾਲ ਨਵੀ ਵੋਟ ਬਣਾਈ ਹੈ ਅਤੇ ਚੋਣਾਂ ਵਿੱਚ ਪਹਿਲੀ ਵਾਰ ਮੱਤਦਾਨ ਕਰਨਗੇ ਉਨ੍ਹਾਂ ਨੂੰ ਮੈਡਲ ,ਕੈਪ ਅਤੇ ਬੈਚ ਦੇਣ ਉਪਰੰਤ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।
ਸ. ਮਨਜੀਤ ਸਿੰਘ ਭੁੱਲਰ ਨੇ ਰਾਸਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਬਿਨਾ ਕਿਸੇ ਡਰ ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਚੋਣਾ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨਾਲ ਹੀ ਲੋਕਤੰਤਰਿਕ ਪ੍ਰਣਾਲੀ ਨੂੰ ਮਜਬੂਤੀ ਮਿਲਦੀ ਹੈ ਅਤੇ ਇਕ ਜਵਾਬਦੇਹ ਸੁਚੇਤ ਅਤੇ ਮਜ਼ਬੂਤ ਸਮਾਜ ਦੀ ਸਥਾਪਨਾ ਸੰਭਵ ਹੁੰਦੀ ਹੈ। ਰਾਸਟਰੀ ਵੋਟਰ ਦਿਵਸ ਦਾ ਮਕਸਦ ਨੌਜਵਾਨ ਅਤੇ ਸਾਰੇ ਨਾਗਰਿਕ ਨੂੰ ਵੋਟ ਦੇਣ ਦੇ ਅਧਿਕਾਰ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ।
ਸ:ਗੁਰਜੰਟ ਸਿੰਘ ਨੇ ਨੈਸ਼ਨਲ ਵੋਟਰ ਦਿਵਸ ਸਬੰਧੀ ਸਾਰਿਆ ਨੂੰ ਸਹੁੰ ਚੁਕਾਈ । ਸ: ਬੇਅੰਤ ਸਿੰਘ ਕਾਨੂੰਗੋ ਨੇ ਵੋਟਾਂ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਬੱਚਿਆਂ ਨੂੰ ਵੋਟ ਬਣਾਉਣ ਅਤੇ ਲੋਕਾਂ ਨੂੰ ਚੋਣਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਅਪੀਲ ਕੀਤੀ। ਇਸ ਮੌਕੇ ਮੁੱਖ ਮਹਿਮਾਨ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਸ. ਮਨਜੀਤ ਸਿੰਘ ਭੁੱਲਰ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਰੇ ਵਿਦਿਆਰਥੀਆਂ,ਕਮੇਟੀ ਮੈਂਬਰ, ਸਟਾਫ ਮੈਂਬਰ ਤਰਸੇਮ ਸਿੰਘ, ਪਰਮਿੰਦਰ ਸਿੰਘ, ਲਖਵਿੰਦਰ ਸਿੰਘ, ਮੈਡਮ ਪ੍ਰੀਤੀ ਕੌੜਾ,ਮੈਡਮ ਜਸਪ੍ਰੀਤ ਕੌਰ ਮੈਡਮ ਹਰਜਿੰਦਰ ਕੌਰ ਆਦਿ ਦਾ ਪ੍ਰੋਗਰਾਮ ਨੂੰ ਸਫ਼ਲ ਬਨਾਉਣ ਲਈ ਧੰਨਵਾਦ ਕੀਤਾ। ਇਸ ਉਪਰੰਤ ਮੇਰਾ ਯੁਵਾ ਭਾਰਤ ਫਰੀਦਕੋਟ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ, ਯੁਥ ਕਲੱਬਾਂ ਦੇ ਵਲੰਟੀਅਰ ਸਟਾਫ ਮੈਂਬਰਾਂ ਰਾਹੀਂ ਵੋਟਰ ਦਿਵਸ ਨਾਲ ਸੰਬੰਧਿਤ ਵਿਸ਼ਾਲ ਰੈਲੀ ਕੱਢੀ ਗਈ ।

