ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ
By Azad Soch
On
ਚੰਡੀਗੜ੍ਹ, 15 ਮਈ:
ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।
Tags:
Related Posts
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...