ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

ਜਲੰਧਰ, 11 ਅਪ੍ਰੈਲ :

                                             ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ, ਸਰਕਾਰੀ ਹਾਈ ਸਕੂਲ ਨੰਗਲ ਸ਼ਾਮਾ, ਸਰਕਾਰੀ ਹਾਈ ਸਕੂਲ ਕੋਟ ਰਾਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਵਿਖੇ 1.10 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ ਗਏ।

                                             ਇਸ ਮੌਕੇ ਮਾਪਿਆਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਜ਼ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਾਧੂ ਕਲਾਸ ਰੂਮਾਂ, ਇੰਟੀਗ੍ਰੇਟਿਡ ਸਾਇੰਸ ਲੈਬਾਂ, ਚਾਰਦੀਵਾਰੀਆਂ, ਫਰਨੀਚਰ, ਪਖ਼ਾਨਿਆਂ ਦੀ ਉਸਾਰੀ ਆਦਿ ਦੇ ਕੰਮ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਇੰਟਰਨੈਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

                                             ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੂਬੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਿਲ ਬਣਾਉਣ ਲਈ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਵਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

Tags:

Advertisement

Latest News

ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ ਸਲਮਾਨ ਖਾਨ ਅਤੇ ਅੱਲੂ ਅਰਜੁਨ ਦੋਵੇਂ ਹੀ ਆਪਣੇ ਖਾਸ ਸਵੈਗ ਅਤੇ ਹੁੱਕ-ਸਟੈਪਸ ਲਈ ਜਾਣੇ ਜਾਂਦੇ ਹਨ
New Mumbai,25,May,2026,(Azad Soch News):-  ਸਲਮਾਨ ਖਾਨ ਦੇ ਦੋ ਸਭ ਤੋਂ ਵੱਡੇ ਅਤੇ ਮਸ਼ਹੂਰ ਡਾਂਸ ਨੰਬਰ ਅਸਲ ਵਿੱਚ ਅੱਲੂ ਅਰਜੁਨ ਦੀਆਂ...
ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ
ਆਈਪੀਐਲ 2026 ਦੇ 70ਵੇਂ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਰੋਮਾਂਚਕ ਮੈਚ ਦੌਰਾਨ ਸ਼ਿਕਸਤ ਦਿੱਤੀ
ਇਬੋਲਾ ਵਾਇਰਸ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਾ ਉਤੇ ਹਾਈ ਅਲਰਟ
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਹੋਈ ਵੱਡੀ ਲਾਪਰਵਾਹੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-05-2026 ਅੰਗ 685
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ