ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਮਲੋਟ ਪਹੁੰਚ ਕੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਮਲੋਟ ਪਹੁੰਚ ਕੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਹੁਸ਼ਿਆਰਪੁਰ, 30 ਜੂਨ: ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਅੱਜ ਪਿੰਡ ਮਲੋਟ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਨਿਰੀਖਣ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਇਸ ਦੌਰਾਨ ਪਿੰਡ ਵਾਸੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡ-ਪਿੰਡ ਤੱਕ ਵਿਕਾਸ ਦੀ ਰੋਸ਼ਨੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਮੈ ਪੂਰੇ ਭਰੋਸੇ ਨਾਲ ਕਹਿੰਦਾ ਹਾਂ ਕਿ ਤੁਹਾਡੀ ਸਮੱਸਿਆ ਮੇਰੀ ਆਪਣੀ ਸਮੱਸਿਆ ਹੈ। ਉਨ੍ਹਾਂ ਦਾ ਹੱਲ ਕੱਢਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ।
ਉਨ੍ਹਾਂ ਕਿਹਾ ਕਿ ਕਿਸੇ ਵੀ ਇਲਾਕੇ ਦਾ ਅਸਲ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਜਨਤਾ ਅਤੇ ਪ੍ਰਸ਼ਾਸਨ ਮਿਲ ਕੇ ਕੰਮ ਕਰਨ। ਪਿੰਡ ਮਲੋਟ ਦੇ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨੂੰ ਦੇਖ ਕੇ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਇਲਾਕਾ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹੈ।
ਇਸ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਬੁਨਿਆਦੀ ਜ਼ਰੂਰਤਾਂ ਨਾਲ ਜੁੜੇ ਮੁੱਦੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੇ। ਡਾ. ਰਵਜੋਤ ਨੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੀ ਰਿਪੋਰਟ ਜਲਦੀ ਤੋਂ ਜਲਦੀ ਤਿਆਰ  ਕਰਕੇ ਹੱਲ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ