ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ

ਤਪਾ, 12 ਮਾਰਚ
      ਯੂਨੀਵਰਸਿਟੀ ਕਾਲਜ ਢਿੱਲਵਾਂ ਵੱਲੋਂ ਪਿੰਡ ਉੱਗੋਕੇ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ।
  ਇਸ ਮੌਕੇ ਉਨ੍ਹਾਂ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅੰਦਰ ਹੱਥੀਂ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਤੇ ਮਾਨਵਤਾ ਸਾਹਮਣੇ ਖੜ੍ਹੀਆਂ ਵੰਗਾਰਾਂ ਪ੍ਰਤੀ ਨੌਜਾਵਾਨਾਂ ਨੂੰ ਜਾਗਰੂਕ ਹੁੰਦੇ ਨਰੋਏ ਸਮਾਜ ਦੀ ਉਸਾਰੀ ਪ੍ਰਤੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਜਿੱਥੇ ਨਸ਼ਿਆਂ ਤੋਂ ਦੂਰ ਰਹਿ ਕੇ ਕਿਤਾਬਾਂ ਨਾਲ ਸਾਂਝ ਪਾਉਣ, ਓਥੇ ਬਾਕੀਆਂ ਲਈ ਵੀ ਪ੍ਰੇਰਨਾ ਬਣਨ।
   ਉਨ੍ਹਾਂ ਕੌਮੀ ਸੇਵਾ ਯੋਜਨਾ ਦੇ ਕੈਂਪਾਂ ਦੀ ਅਹਿਮੀਅਤ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਚਰਿੱਤਰ ਨਿਰਮਾਣ ਕਰਨ ਵਿਚ ਅਜਿਹੇ ਕੈਂਪ ਵੱਡੀ ਭੂਮਿਕਾ ਨਿਭਾਉਂਦੇ ਹਨ।
   ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਵੱਲੋਂ ਭਾਈਚਾਰਕ ਸਾਂਝ, ਡਿਜੀਟਲ ਸਾਖਰਤਾ ਅਤੇ ਨੈਤਿਕ ਲੀਡਰਸ਼ਿਪ ਰਾਹੀਂ ਸਮਾਜਿਕ ਤਬਦੀਲੀ ਲਿਆਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਦੱਸਿਆ।
ਕੈਂਪ ਵਿਚ ਸ਼ਿਰਕਤ ਕਰਕੇ ਐਸ ਐੱਚ ਓ ਨਿਰਮਲ ਸਿੰਘ ਨੇ ਵਿਦਿਆਰਥੀਆਂ ਵਿੱਚ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਯੂਨੀਵਰਸਿਟੀ ਕਾਲਜ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।
    ਇਸ ਮੌਕੇ ਵਿਦਿਆਰਥੀਆਂ ਵਲੋਂ ਨਾਟਕ ਮੰਡਲੀ 'ਰੈੱਡ ਆਰਟਸ' ਦੀ ਟੀਮ ਅਤੇ ਪਿੰਡਾਂ ਦੇ ਸਰਪੰਚਾਂ ਤੇ ਪਤਵੰਤਿਆਂ ਦੇ ਸਹਿਯੋਗ ਨਾਲ ਪਿੰਡ ਢਿੱਲਵਾਂ,  ਸੁਖਪੁਰਾ ਮੌੜ, ਨਾਭਾ ਮੌੜ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੁੱਕੜ ਨਾਟਕ ਖੇਡੇ ਗਏ।    
   ਇਸ ਮੌਕੇ ਪਿੰਡ ਢਿੱਲਵਾਂ ਵਿੱਚ ਨਸ਼ੇ ਛੱਡੋ ਕੋਹੜ ਵੱਡੋ ਜਾਗਰੂਕਤ ਵੀ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਐਨ.ਐੱਸ.ਐੱਸ ਵਾਲੰਟੀਅਰਜ਼ ਵੱਲੋਂ ਪਿੰਡਾਂ ਦੇ ਚੌਂਕਾਂ, ਸੁਸਾਇਟੀਆਂ ਤੇ ਸਕੂਲਾਂ ਦੀ ਸਫਾਈ ਕੀਤੀ ਗਈ।
     ਸਮਾਪਤੀ ਵਾਲੇ ਦਿਨ ਪ੍ਰਸਿੱਧ ਅਦਾਕਾਰ ਅਤੇ ਲੇਖਕ ਬਲਵਿੰਦਰ ਬੁੱਲਟ ਵਲੋਂ ਆਪਣੇ ਜ਼ਿੰਦਗੀ ਦੇ ਨਿੱਜੀ ਤਜਰਬੇ ਸਾਂਝੇ ਕੀਤੇ ਗਏ ਅਤੇ ਸਾਈਬਰ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਬਾਰੇ ਜਾਣਕਾਰੀ ਦਿੱਤੀ ਗਈ।
  ਕਾਲਜ ਦੇ ਪ੍ਰਿੰਸੀਪਲ ਵੱਲੋਂ ਐਮ.ਐਲ.ਏ ਲਾਭ ਸਿੰਘ ਉੱਗੋਕੇ ਦਾ ਸਨਮਾਨ ਕੀਤਾ ਗਿਆ ਅਤੇ ਧੰਨਵਾਦ ਕੀਤਾ ਗਿਆ। ਇਹ ਕੈਂਪ ਐੱਨ.ਐੱਸ.ਐੱਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਜਗਦੀਪ ਸਿੰਘ ਦੇ ਸਹਿਯੋਗ ਨਾਲ ਕਰਾਇਆ ਗਿਆ।
   ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਮਨਜੀਤ ਸਿੰਘ ਦੁਆਰਾ ਨਿਭਾਈ ਗਈ। ਇਸ ਮੌਕੇ  ਪ੍ਰੋ . ਰਮਨਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ (ਸਰੀਰਕ ਸਿੱਖਿਆ), ਪ੍ਰੋ. ਸਵਰਨ ਕੌਰ, ਪ੍ਰੋ. ਮਨਪ੍ਰੀਤ ਸਿੰਘ (ਸਮਾਜ ਵਿਗਿਆਨ),ਪ੍ਰੋ. ਕਮਲਜੀਤ ਕੌਰ, ਪ੍ਰੋ. ਸੁਖਪਾਲ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Tags:

Advertisement

Latest News

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ
New Delhi, 20,JAN,2025,(Azad Soch News):-  ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ