ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :
ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਇਹ ਸੜਕ ਕਈ ਪੇਂਡੂ ਇਲਾਕਿਆਂ ਨੂੰ ਆਪਸ ਵਿੱਚ ਜੋੜਦੀ ਇੱਕ ਅਹਿਮ ਲਿੰਕ ਸੜਕ ਹੈ। ਇਸ ਦੇ ਨਵੀਨੀਕਰਨ ਨਾਲ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਸੁਗਮ ਹੋਵੇਗੀ ਅਤੇ ਇਲਾਕੇ ਦੇ ਵਪਾਰਕ ਗਤੀਵਿਧੀਆਂ ਨੂੰ ਵੀ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਪੇਂਡੂ ਕਨੈਕਟੀਵਿਟੀ ਮਜ਼ਬੂਤ ਹੋਵੇਗੀ ਸਗੋਂ ਇਲਾਕੇ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਵੀ ਹੋਰ ਗਤੀ ਮਿਲੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਸਮਾਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਨਵੀਆਂ ਸੜਕਾਂ ਦੀ ਉਸਾਰੀ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਰਹੀਆਂ ਹਨ।
ਇਸ ਮੌਕੇ ਐਕਸ਼ੀਅਨ ਪੀ.ਡਬਲਿਊ.ਡੀ ਇੰਜੀ. ਪਰਨੀਤ ਕੌਰ ਟਿਵਾਣਾ, ਐਸ.ਡੀ.ਓ ਇੰਜੀ ਯੁਦਵੀਰ ਸਿੰਘ, ਜੇ.ਈ.ਈ ਇੰਜੀ. ਬਲਪ੍ਰੀਤ ਸਿੰਘ ਤੋਂ ਇਲਾਵਾ ਸਥਾਨਕ ਪ੍ਰਤੀਨਿਧੀ, ਪੰਚਾਇਤੀ ਨੁਮਾਇੰਦੇ, ਅਧਿਕਾਰੀ ਅਤੇ ਇਲਾਕੇ ਦੇ ਵਸਨੀਕ ਵੀ ਹਾਜ਼ਰ ਸਨ।

