ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

ਮਾਲੇਰਕੋਟਲਾ, 05 ਮਈ :             ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣੀ ਹੈ।
            ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ 14 ਮਈ 2026 ਤੱਕ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਸੁਰੱਖਿਅਤ ਹੈ, ਜਿਸ ਵਿੱਚ ਨਾਗਰਿਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ 33 ਪ੍ਰਸ਼ਨਾਂ ਦੇ ਜਵਾਬ ਭਰ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।
                   ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪ੍ਰਕਿਰਿਆ ਵਿੱਚ ਰਜਿਸਟ੍ਰੇਸ਼ਨ, ਓ.ਟੀ.ਪੀ. ਤਸਦੀਕ ਅਤੇ ਜਾਣਕਾਰੀ ਭਰਨ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈ.ਡੀ. (SE ID) ਜਾਰੀ ਹੁੰਦੀ ਹੈ। ਇਹ ਆਈ.ਡੀ. ਬਾਅਦ ਵਿੱਚ ਗਣਨਾਕਾਰ ਨੂੰ ਦਿਖਾਉਣੀ ਹੁੰਦੀ ਹੈ, ਜਿਸ ਨਾਲ ਦੁਬਾਰਾ ਜਾਣਕਾਰੀ ਭਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਨਾਗਰਿਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਸਰਕਾਰੀ ਯੋਜਨਾਬੰਦੀ ਲਈ ਵਰਤੀ ਜਾਵੇਗੀ। ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਦੀ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਰ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ ਤਾਂ ਜੋ ਸਹੀ ਅਤੇ ਭਰੋਸੇਯੋਗ ਡਾਟਾ ਤਿਆਰ ਕੀਤਾ ਜਾ ਸਕੇ।
                   ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਲੋਕਾਂ ਲਈ ਆਨਲਾਈਨ ਸਵੈ-ਗਣਨਾ ਕਰਨਾ ਸੰਭਵ ਨਹੀਂ, ਉਨ੍ਹਾਂ ਲਈ 15 ਮਈ ਤੋਂ 13 ਜੂਨ 2026 ਤੱਕ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ। ਵਿਧਾਇਕ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਡਿਜੀਟਲ ਪਹਿਲਕਦਮੀ ਦਾ ਲਾਭ ਲੈਣ ਅਤੇ ਜਨਗਣਨਾ- 2027 ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। 

Advertisement

Latest News

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 5 ਮਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰ,...
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ