ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 5 ਮਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ।

ਉਨ੍ਹਾਂ ਵਲੋਂ ਪਿੰਡ ਚੀਮਾਂ ਖੁੱਡੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਖ਼ੁਦ ਨੌਜਵਾਨਾਂ ਨਾਲ ਖੇਡ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ |

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਅੰਦਰ ਖੇਡ ਮੈਦਾਨ ਤਿਆਰ ਕੀਤੇ ਜਾਣਗੇਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।

ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਡਦੀ ਉਸਾਰੀ ਨਾਲ ਪਿੰਡ ਚੀਮਾ ਖੁੱਡੀ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ। 

Advertisement

Latest News

ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ  ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ 
Chandigarh,18,May,2026,(Azad Soch News):-  ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...
ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ