ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

 ਅਬੋਹਰ/ਫਾਜ਼ਿਲਕਾ 8 ਅਗਸਤ 2024....

  ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬੱਲੂਆਣੇ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕਾਲਜ ਦੇ ਪ੍ਰਬੰਧਾਂਸਾਫ ਸਫਾਈ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਬਾਰੇ ਕਾਲਜ ਦੇ ਪ੍ਰਿੰਸੀਪਲ ਤੋਂ ਜਾਣਕਾਰੀ ਹਾਸਲ ਕੀਤੀ।

 ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਵਿਦਿਆਰਥੀ ਵਿਦਿਆ ਤੋਂ ਵਾਂਝਾਂ ਨਹੀਂ ਰਹੇਗਾ ਕਿਉਂਕਿ ਹੁਣ ਉਨ੍ਹਾਂ ਦੇ ਨਜਦੀਕ ਇਹ ਕਾਲਜ ਬਣਿਆ ਹੈ। ਉਨ੍ਹਾਂ ਮੌਜੂਦ ਕਾਲਜ ਦੇ ਅਧਿਆਪਕਾਂ ਨੂੰ ਕਿਹਾ ਕਿ ਜੇਕਰ ਕਾਲਜ ਲਈ ਕਿਸੇ ਵੀ ਤਰ੍ਹਾਂ ਦੀ ਜਰੂਰਤ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਜਲਦ ਹੀ ਉਸਨੂੰ ਪੂਰਾ ਕੀਤਾ ਜਾ ਸਕੇ!

 ਡਿਪਟੀ ਕਮਿਸ਼ਨਰ ਨੇ ਕਾਲਜ ਦੀ ਲਾਈਬ੍ਰੇਰੀ ਦੀ ਜਾਂਚ ਕਰਨ ਮੌਕੇ ਕਿਹਾ ਕਿ ਲਾਈਬ੍ਰੇਰੀ ਵਿੱਚ ਕਿਤਾਬਾਂ ਅਤੇ ਕਿਤਾਬਾਂ ਲਈ ਆਉਂਦੇ ਫੰਡ ਬਾਰੇ ਜਾਣਕਾਰੀ ਹਾਸਲ ਕੀਤੀਇਸ ਤੋਂ ਇਲਾਵਾ   ਬੱਚਿਆਂ ਦੀ ਗਿਣਤੀ, ਕਲਾਸਾਂ ਅਤੇ  ਕਾਲਜ ਦੀ ਉਸਾਰੀ ਅਤੇ ਪ੍ਰਬੰਧਾ ਬਾਰੇ ਜਾਣਿਆ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਚਾਰੀ ਸਿੱਖਿਆ ਦੇਣ ਲਈ ਇਹ ਕਾਲਜ ਉਸਾਰਿਆ ਗਿਆ ਉਹਨਾਂ ਕਿਹਾ ਕਿ ਕੋਈ ਵੀ ਪੜ੍ਹਣ  ਦਾ ਚਾਹਵਾਨ ਵਿਦਿਆਰਥੀ ਕਾਲਜ ਵਿੱਚ ਦਾਖਲਾ ਲੈਣ ਤੋਂ ਵਾਂਝਾ ਨਾ ਰਹੇ ਤੇ ਦਾਖਲੇ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀਕਾਲਜ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਸਮੇਤ ਕਾਲਜ ਦੇ ਅਧਿਆਪਕ ਆਦਿ ਵੀ ਹਾਜਰ ਸਨ।

Tags:

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ