ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਨੇ ਕੀਤੀ ਰਿਲੀਜ਼

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ

ਭਦੌੜ/ ਬਰਨਾਲਾ, 17 ਅਪ੍ਰੈਲ
   ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ।
   ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਕਵਿਤਾਵਾਂ ਦੀ ਰਚਨਾ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। 
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ, ਪੰਜਾਬ ਦੇ ਭਖਦੇ ਮੁੱਦਿਆਂ ਅਤੇ ਆਮ ਘਰਾਂ 'ਚੋਂ ਉੱਠ ਕੇ ਸੰਘਰਸ਼ਾਂ ਦੀ ਭੱਠੀ ਵਿੱਚ ਤਪ ਕੇ ਹੀਰਾ ਬਣੇ ਹਰ ਇਨਸਾਨ ਦੀ ਕਹਾਣੀ ਦੀ ਬਾਤ ਪਾਉਂਦਾ  ਵਿਧਾਇਕ ਲਾਭ ਸਿੰਘ ਉੱਗੋਕੇ ਦਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਸਮਾਜ ਲਈ ਇੱਕ ਸੇਧ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਮੋਬਾਈਲ ਕ੍ਰਾਂਤੀ ਦੇ ਯੁੱਗ ਵਿੱਚ ਜਦੋਂ ਹਰ ਇਨਸਾਨ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ, ਤਾਂ ਅਜਿਹੇ ਮੌਕੇ 24 ਘੰਟੇ ਆਮ ਜਨਤਾ ਦੇ ਕੰਮਾਂ ਕਾਰਾਂ ਅਤੇ ਨਿੱਜੀ ਜ਼ਿੰਦਗੀ ਵਿੱਚ ਮਸਰੂਫ ਰਹਿਣ ਦੇ ਬਾਵਜੂਦ ਵਿਧਾਇਕ ਵੱਲੋਂ ਸਾਹਿਤਕ ਰਚਨਾ ਕਰਨੀ ਸਮਾਜ ਲਈ ਇੱਕ ਚੰਗੇ ਸੁਨੇਹੇ ਦਾ ਕੰਮ ਕਰੇਗੀ।
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਕਿਤਾਬ ਰਿਲੀਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਸੁਖਵੀਰ ਸਿੰਘ ( ਓਐਸਡੀ ਮੁੱਖ ਮੰਤਰੀ) , ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲਵਾਂ, ਹਰਦੀਪ ਸਿੰਘ ਧੂਰਕੋਟ ( ਹੈਰੀ ), ਗੁਰਤੇਜ ਸਿੰਘ, ਸੰਦੀਪ ਸਿੰਘ ਸਰਾਂ ਤੇ  ਬੂਟਾ ਸਿੰਘ ਜੱਸੜ ਆਦਿ ਹਾਜ਼ਰ ਸਨ।
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ