ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਸੰਗਰੂਰ, 15 ਮਈ- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ।

ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।

ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਗਊਸ਼ਾਲਾ ਪ੍ਰਬੰਧਕ, ਸਥਾਨਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ