ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 21 ਅਪ੍ਰੈਲ:  ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
           ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ  ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਮਕਸਦ ਨਾਲ ਸਕੂਲਾਂ ਵਿੱਚ ਨਵੇਂ ਕਮਰੇ, ਆਧੁਨਿਕ ਸਹੂਲਤਾਂ, ਸਾਫ-ਸੁਥਰਾ ਵਾਤਾਵਰਣ ਅਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਬੱਚਿਆਂ ਦੇ ਚਮਕਦਾਰ ਭਵਿੱਖ ਦੀ ਨੀਂਹ ਸਾਬਤ ਹੋਣਗੇ।
       ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਦੀ ਘਾਟ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਭੇਜਣ ਲਈ ਮਜਬੂਰ ਹੁੰਦੇ ਸਨ, ਪਰ ਹੁਣ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਸਹੂਲਤਯੁਕਤ ਬਣਾ ਰਹੀ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਸਰਕਾਰੀ ਸਿੱਖਿਆ ਪ੍ਰਣਾਲੀ ’ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨਿਵੇਸ਼ ਕਰਨਾ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ ਅਤੇ ਰਾਜ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
           ਇਸ ਮੌਕੇ ਸਕੂਲ ਸਟਾਫ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਵੇਂ ਕਲਾਸਰੂਮ ਬਣਨ ਨਾਲ ਵਿਦਿਆਰਥੀਆਂ ਨੂੰ ਬਿਹਤਰ ਵਾਤਾਵਰਣ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸਰਾਹਨਾ ਕੀਤੀ।
        ਪ੍ਰੋਗਰਾਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ, ਸਰਪੰਚ ਰਾਜੇਸ਼ ਕੁਮਾਰ ਬੱਬੂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ, ਐਸਐਮਸੀ ਮੈਂਬਰ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ। 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ