ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

ਹੁਸ਼ਿਆਰਪੁਰ, 7 ਫਰਵਰੀ :

                'ਪੰਜਾਬ ਸਿੱਖਿਆ ਕ੍ਰਾਂਤੀਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰਸਰਕਾਰੀ ਹਾਈ ਸਕੂਲ ਨਈ ਆਬਾਦੀਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

 

                ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਅਤੇ ਸਥਾਈ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰਅਧਿਆਪਕ ਅਤੇ ਮਾਪੇ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਸਕੂਲ ਦੇ ਬੁਨਿਆਦੀ ਢਾਂਚੇਅਧਿਆਪਨ ਦੀ ਗੁਣਵੱਤਾ ਅਤੇ ਆਧੁਨਿਕ ਸਰੋਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਕੂਲਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ।

 

                ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਆਧੁਨਿਕ ਪ੍ਰਯੋਗਸ਼ਾਲਾਵਾਂਲਾਇਬ੍ਰੇਰੀਆਂਖੇਡ ਸਹੂਲਤਾਂ ਅਤੇ ਯੋਗ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਵਿਧਾਇਕ ਜਿੰਪਾ ਨੇ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ" ਸਿਰਫ਼ ਇੱਕ ਯੋਜਨਾ ਨਹੀਂ ਹੈਸਗੋਂ ਆਉਣ ਵਾਲੀ ਪੀੜ੍ਹੀ ਨੂੰ ਸਸ਼ਕਤ ਬਣਾਉਣ ਦੀ ਵਚਨਬੱਧਤਾ ਹੈ।

 

                ਇਸ ਮੌਕੇ ਆਰਤੀ ਸ਼ਰਮਾਅਨੀਤਾ ਜੈਨਪਿ੍ੰਸੀਪਲ ਚੰਦਰ ਮੋਹਨਪਿ੍ੰਸੀਪਲ ਚੌਹਾਲ ਬਲਵਿੰਦਰ ਕੌਰ ਬਰਿਆਣਾਹਰਮਿੰਦਰ ਸਿੰਘ ਗੋਪੀਮਨਜੋਤ ਕੌਰਸੰਜੇ ਸ਼ਰਮਾਕੌਂਸਲਰ ਪ੍ਰਦੀਪ ਬਿੱਟੂ ਅਤੇ ਸਰਪੰਚ ਬਖਤਾਵਰ ਸਮੇਤ ਹੋਰ ਪਤਵੰਤੇ ਮੌਜੂਦ ਸਨ। ਉਨ੍ਹਾਂ ਸਾਰਿਆਂ ਨੇ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਮੁਹਿੰਮ ਨੂੰ ਇੱਕ ਜਨ ਲਹਿਰ ਬਣਾਉਣ ਦਾ ਸੱਦਾ ਦਿੱਤਾ। 

Advertisement

Latest News

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ
  ਅੰਮ੍ਰਿਤਸਰ, 7 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ