ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

 

ਹੁਸ਼ਿਆਰਪੁਰ, 14 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਬਣਨ ਵਾਲੇ ਫੁੱਟਪਾਥ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸੈਂਚੁਰੀ ਪਲਾਈਵੁਡ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ.ਐਸ.ਆਰ.) ਤਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੰਪਨੀ ਨੇ 50 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।

            ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰਵਾਸੀਆਂ ਦੀ ਸੁਵਿਧਾ ਲਈ ਇਸ ਫੁੱਟਪਾਥ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਆਸਾਨੀ ਨਾਲ ਪੈਦਲ ਚੱਲ ਸਕਣਗੇ ਅਤੇ ਸੈਰ ਦਾ ਆਨੰਦ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਫੁੱਟਬਾਥ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਿਹਤਰ ਸੁਵਿਧਾ ਮਿਲੇਗੀ।

            ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੀਆਂ ਸੜਕਾਂ ਨੈਸ਼ਨਲ ਹਾਈਵੇਅ ਤਹਿਤ ਆਉਂਦੀਆਂ ਹਨ, ਉਨ੍ਹਾਂ ਦੀ ਮੁਰੰਮਤ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਉਨ੍ਹਾਂ ਦੀ ਮੁਰੰਮਤ ਹੋ ਸਕੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।

          ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੀਨਾ ਸ਼ਰਮਾ, ਮੁਖੀ ਰਾਮ, ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਜਸਵੰਤ ਰਾਏ ਕਾਲਾ, ਮਨਜੀਤ, ਨਰਿੰਦਰ ਕੌਰ, ਵਿਕਾਸ ਸੈਣੀ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ