ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 6 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45, ਟੈਗੋਰ ਨਗਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਸਾਢੇ ਤਿੰਨ ਸਾਲਾਂ ਵਿਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੁੱਲ 43 ਨਵੇਂ ਟਿਊਬਵੈਲ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਘਰ ਤੱਕ ਲੋੜੀਂਦੀ ਮਾਤਰਾ ਵਿਚ ਸਵੱਛ ਅਤੇ ਸੁਰੱਖਿਅਤ ਪਾਣੀ ਪਹੁੰਚੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿਊਬਵੈੱਲਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ, ਤਾਂ ਜੋ ਨਾਗਰਿਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਾਰਡ ਨੰਬਰ 45 ਦੇ ਕੌਂਸਲਰ ਕੁਲਵਿੰਦਰ ਕੌਰ ਕਪੂਰ, ਅਵਤਾਰ ਸਿੰਘ ਕਪੂਰ, ਜਸਪਾਲ ਸੁਮਨ, ਐਮ.ਸੀ ਮੁਕੇਸ਼ ਮੱਲ, ਸੰਜੇ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। 

Advertisement

Latest News

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ,
ਚੰਡੀਗੜ੍ਹ/ਲੁਧਿਆਣਾ, 27 ਜੂਨ:     ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ...
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ
ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ
2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ