ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਦੀ ਮੁਰੰਮਤ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 12 ਸਤੰਬਰ

                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗ ਦੀਆਂ ਸੜਕਾਂ ਦੀ ਮੁਰੰਮਤ ਅਤੇ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ।

 

                ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਤੋਂ ਹੁਸ਼ਿਆਰਪੁਰ ਸਰਹੱਦ ਅਤੇ ਸਾਧੂ ਆਸ਼ਰਮ ਤੋਂ ਵਣਖੰਡੀ ਤੱਕ ਊਨਾ ਰੋਡ 'ਤੇ ਸੜਕ ਦੀ ਹਾਲਤ ਬਹੁਤ ਮਾੜੀ ਹੈਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।

 

                ਇਸ ਤੋਂ ਇਲਾਵਾ ਵਿਧਾਇਕ ਨੇ ਲੋਕ ਨਿਰਮਾਣ ਵਿਭਾਗ ਨੂੰ ਸੁਤੈਹਰੀ ਸੜਕ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰੇ ਕੀਤੇ ਜਾਣ।

 

                ਵਿਧਾਇਕ ਨੇ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੀ ਵਿਕਾਸ ਰੇਖਾ ਹੁੰਦੀਆਂ ਹਨਇਸ ਲਈ ਉਨ੍ਹਾਂ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।

 

                ਇਸ ਮੌਕੇ ਏ.ਡੀ.ਸੀ ਨਿਕਾਸ ਕੁਮਾਰਐਸ.ਡੀ.ਐਮ ਗੁਰਸਿਮਰਨਜੀਤ ਕੌਰਐਕਸੀਅਨ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

Tags:

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ